ਅਜਨਾਲਾ 'ਚ ਖ਼ੌਫਨਾਕ ਵਾਰਦਾਤ, ਸਾਬਕਾ ਅਕਾਲੀ ਸਰਪੰਚ ਦਾ ਕਤਲ

Saturday, Nov 07, 2020 - 08:50 AM (IST)

ਅਜਨਾਲਾ 'ਚ ਖ਼ੌਫਨਾਕ ਵਾਰਦਾਤ, ਸਾਬਕਾ ਅਕਾਲੀ ਸਰਪੰਚ ਦਾ ਕਤਲ

ਅਜਨਾਲਾ (ਰਾਜਵਿੰਦਰ) : ਅਜਨਾਲਾ ਅਧੀਨ ਪੈਂਦੇ ਪਿੰਡ ਮਹਿੰਮਦ ਵਿਖੇ ਸਾਬਕਾ ਅਕਾਲੀ ਸਰਪੰਚ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਬਕਾ ਸਰਪੰਚ ਜਸਵੰਤ ਸਿੰਘ ਪਿੰਡ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੂੰ ਰੋਕਦਾ ਸੀ, ਜਿਸ ਦੇ ਚੱਲਦਿਆਂ ਉਸ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਸ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੋਂ ਖੁੱਲ੍ਹਣ ਜਾ ਰਹੇ 'ਕਾਲਜ' ਤੇ ਯੂਨੀਵਰਸਿਟੀਆਂ, ਹੁਕਮ ਜਾਰੀ
ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪੁੱਤਰ ਅਤੇ ਭਤੀਜੇ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਦੁਕਾਨ ਬੰਦ ਕਰਕੇ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਰਾਹ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਤਨੀ ਰੋਜ਼ ਘਰ 'ਚ ਰੱਖਦੀ ਸੀ ਕਲੇਸ਼, ਦੁਖ਼ੀ ਹੋਏ 3 ਬੱਚਿਆਂ ਦੇ ਪਿਓ ਨੇ ਲਿਆ ਫਾਹਾ

ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 


author

Babita

Content Editor

Related News