ਸਾਬਕਾ ਫ਼ੌਜ ਮੁਖੀ ਜਨਰਲ ਜੇ. ਜੇ. ਸਿੰਘ ਭਾਜਪਾ ''ਚ ਸ਼ਾਮਲ
Wednesday, Jan 19, 2022 - 09:39 AM (IST)
ਚੰਡੀਗੜ੍ਹ (ਭਾਸ਼ਾ) : ਸਾਬਕਾ ਫ਼ੌਜ ਮੁਖੀ ਜਨਰਲ ਜੇ. ਜੇ. ਸਿੰਘ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ 'ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਣੇ ਹੋਰ ਭਾਜਪਾ ਨੇਤਾਵਾਂ ਦੀ ਹਾਜ਼ਰੀ 'ਚ ਪਾਰਟੀ ਦੀ ਮੈਂਬਰਸ਼ਿਪ ਕਬੂਲ ਕੀਤੀ। ਸ਼ੇਖਾਵਤ ਨੇ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮਿਲ ਕੇ ਜਨਰਲ ਜੇ. ਜੇ. ਸਿੰਘ ਦਾ ਪਾਰਟੀ 'ਚ ਸਵਾਗਤ ਕੀਤਾ।
ਸਾਬਕਾ ਫ਼ੌਜ ਮੁਖੀ ਨੇ ਸਾਲ 2018 'ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਸੀ। ਜਨਰਲ ਜੇ. ਜੇ. ਸਿੰਘ ਸਾਲ 2017 'ਚ ਅਕਾਲੀ ਦਲ 'ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜੇ. ਜੇ. ਸਿੰਘ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦੇ ਰੂਪ 'ਚ ਵੀ ਸੇਵਾਵਾਂ ਦੇ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਅਜੇ ਇੰਝ ਹੀ ਕਾਂਬਾ ਛੇੜੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ