ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
Thursday, Sep 26, 2024 - 06:40 PM (IST)
ਅੰਮ੍ਰਿਤਸਰ- ਅੰਮ੍ਰਿਤਸਰ 'ਚ ਸਾਬਕਾ ਫੌਜੀ ਅਤੇ ਉਸ ਦੇ ਪੁੱਤ ਨੇ ਮਿਲ ਕੇ ਬਜ਼ੁਰਗ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਬਜ਼ੁਰਗ ਦੇ ਘਰ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਉਦੋਂ ਤੋਂ ਮੁਲਜ਼ਮ ਦਾ ਪੂਰਾ ਪਰਿਵਾਰ ਫਰਾਰ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਲੜਾਈ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਨੇ ਮੁੰਡੇ ਨੂੰ ਝਿੜਕਿਆ ਸੀ ਜਿਸ ਕਾਰਨ ਉਹ ਆਪਣੇ ਪਿਤਾ ਨੂੰ ਬੁਲਾ ਕੇ ਲੈ ਆਇਆ। ਇਸ ਤੋਂ ਬਾਅਦ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਘਟਨਾ ਬੀਤੀ ਸ਼ਾਮ ਅੰਮ੍ਰਿਤਸਰ ਦੇ ਕੱਥੂਨੰਗਲ ਥਾਣਾ ਅਧੀਨ ਪੈਂਦੇ ਪਿੰਡ ਸਰਹਾਲਾ ਦੀ ਹੈ। ਮ੍ਰਿਤਕ ਬਜ਼ੁਰਗ ਭਗਵੰਤ ਸਿੰਘ ਨੰਬਰਦਾਰ ਕੱਲ੍ਹ ਸ਼ਾਮ ਮੱਝਾਂ ਦਾ ਦੁੱਧ ਚੌਣ ਗਿਆ ਸੀ । ਉਹ ਅਜੇ ਪਹੁੰਚਿਆ ਹੀ ਸੀ ਕਿ ਦੋਸ਼ੀ ਵੀ ਦੋ ਗੱਡੀਆਂ 'ਚ ਆਏ ਅਤੇ ਬਿਨਾਂ ਕਿਸੇ ਗੱਲਬਾਤ ਦੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਮਾਮਲਾ ਸਿਰਫ ਬੱਚਿਆਂ ਦੀ ਸਕੂਲ ਦੀ ਲੜਾਈ ਦਾ ਸੀ। ਹਰਜਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਦਿਲਜੀਤ ਦੀ 'ਪੰਜਾਬ 95' ਮੁਸ਼ਕਿਲਾਂ 'ਚ ਘਿਰੀ , ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼
ਕੀ ਰਹੀ ਵਜ੍ਹਾ
ਜਾਣਕਾਰੀ ਮੁਤਾਬਕ ਸਕੂਲ 'ਚ ਦੋਹਤੀ ਨਾਲ ਝਗੜਾ ਹੋਇਆ ਸੀ।ਸੂਤਰਾਂ ਦਾ ਕਹਿਣਾ ਹੈ ਕਿ ਨੇੜਲੇ ਪਿੰਡ ਮਾੜੀ ਦੇ ਰਹਿਣ ਵਾਲੇ ਸਾਬਕਾ ਸੈਨਿਕ ਅਮਨਪ੍ਰੀਤ ਸਿੰਘ ਦੇ ਨਾਬਾਲਗ ਪੁੱਤਰ ਭਗਵੰਤ ਸਿੰਘ ਦੀ ਪੋਤੀ ਨਾਲ ਸਕੂਲ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਭਗਵੰਤ ਸਿੰਘ ਨੇ ਲੜਕੇ ਨੂੰ ਝਿੜਕਿਆ ਅਤੇ ਉਸ ਨੂੰ ਦੁਬਾਰਾ ਲੜਾਈ ਨਾ ਕਰਨ ਲਈ ਕਿਹਾ। ਮੁੰਡਾ ਗੁੱਸੇ ਨਾਲ ਉਥੋਂ ਚਲਾ ਗਿਆ। ਰਾਤ ਸਮੇਂ ਉਹ ਆਪਣੇ ਪਿਤਾ ਅਮਨਪ੍ਰੀਤ ਸਿੰਘ ਅਤੇ ਕੁਝ ਹੋਰ ਵਿਅਕਤੀਆਂ ਨਾਲ ਕਾਰ ਵਿੱਚ ਆਇਆ। ਉਸ ਨੇ ਆਪਣੇ ਪਿਤਾ ਨਾਲ ਮਿਲ ਕੇ ਭਗਵੰਤ ਸਿੰਘ ਦੇ ਘਰ ਦਾਖਲ ਹੋ ਕੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਸਾਰੇ ਉਥੋਂ ਭੱਜ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਪੁਲਸ ਨੇ ਦੱਸਿਆ ਕਿ ਫਿਲਹਾਲ ਸਾਬਕਾ ਫੌਜੀ ਅਮਨਪ੍ਰੀਤ, ਉਸ ਦਾ ਪੁੱਤਰ ਅਤੇ ਪਰਿਵਾਰਕ ਮੈਂਬਰ ਫਰਾਰ ਹਨ। ਮਜੀਠਾ ਦੇ ਡੀ. ਐੱਸ.ਪੀ. ਜਸਪਾਲ ਸਿੰਘ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ 6 ਵਿਅਕਤੀ ਪਹੁੰਚੇ ਸਨ। ਇਸ ਮਾਮਲੇ ਵਿੱਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਫਿਲਹਾਲ ਦੋਸ਼ੀ ਫਰਾਰ ਹਨ ਪਰ ਅਸੀਂ ਉਨ੍ਹਾਂ ਦਾ ਪਤਾ ਲਗਾ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8