ਸਾਬਕਾ ਫੌਜੀ ਨੇ ਹਵਾਲਾਤ ''ਚ ਕੀਤੀ ਖੁਦਕੁਸ਼ੀ

04/12/2019 11:35:38 AM

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਹਵਾਲਾਤ 'ਚ ਬੀਤੀ ਰਾਤ ਇਕ ਸਾਬਕਾ ਫੌਜੀ ਨੇ ਖੁਦਕੁਸ਼ੀ ਕਰਨ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਸਾਬਕਾ ਫੌਜੀ ਦੀ ਪਛਾਣ ਸਰੂਪ ਸਿੰਘ (45) ਪੁੱਤਰ ਸਰਵਣ ਸਿੰਘ ਵਾਸੀ ਪਿੰਡ ਬੋਕੜ ਡੋਗਰਾ ਦੇ ਤੌਰ 'ਤੇ ਕੀਤੀ ਗਈ ਹੈ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਾਈ ਸੀ ਕਿ ਉਸ ਦਾ ਪਤੀ ਉਸ ਨਾਲ ਸ਼ਰਾਬ ਪੀ ਕੇ ਕੁੱਟਮਾਰ ਕਰਦਾ ਹੈ, ਜਿਸ ਤੋਂ ਬਾਅਦ ਪੁਲਸ ਨੇ ਪਤਨੀ ਦੀ ਸ਼ਿਕਾਇਤ 'ਤੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਸ ਨੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਅਤੇ ਬੀਤੀ ਰਾਤ ਸਾਬਕਾ ਫੌਜੀ ਨੇ ਹਵਾਲਾਤ 'ਚ ਪਈ ਚਾਦਰ ਨੂੰ ਫਾੜ੍ਹ ਕੇ ਉਸ ਦੀ ਰੱਸੀ ਬਣਾਈ ਅਤੇ ਗੇਟ ਨਾਲ ਫਾਹਾ ਲਾ ਲਿਆ। ਥਾਣਾ ਪ੍ਰਭਾਰੀ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਪਤਾ ਲੱਗਿਆ, ਉਦੋਂ ਤੱਕ ਸਾਬਕਾ ਫੌਜੀ ਦੀ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਗਈ। ਫਿਲਹਾਲ ਪੁਲਸ ਵਲੋਂ ਸਾਬਕਾ ਫੌਜੀ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ ਅਤੇ ਅੱਗੇ ਦੀ ਕਾਰਵਾਈ ਰਿਪੋਰਟ ਆਉਣ ਦੇ ਬਾਅਦ ਹੀ ਕੀਤੀ ਜਾਵੇਗੀ।


Babita

Content Editor

Related News