ਸਾਬਕਾ ਭਾਜਪਾ ਨੇਤਾ ਮਲਵਿੰਦਰ ਸਿੰਘ ਕੰਗ ‘ਆਪ’ ’ਚ ਸ਼ਾਮਲ

Wednesday, Jul 07, 2021 - 09:30 PM (IST)

ਸਾਬਕਾ ਭਾਜਪਾ ਨੇਤਾ ਮਲਵਿੰਦਰ ਸਿੰਘ ਕੰਗ ‘ਆਪ’ ’ਚ ਸ਼ਾਮਲ

ਚੰਡੀਗੜ੍ਹ(ਰਮਨਜੀਤ)- ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਮਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮਲਵਿੰਦਰ ਸਿੰਘ ਕੰਗ ਦਾ ‘ਆਪ’ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਪੰਜਾਬ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਪਾਰਟੀ ਦੇ ਪ੍ਰਦੇਸ਼ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰਸਮੀਂ ਤੌਰ ’ਤੇ ਸਵਾਗਤ ਕੀਤਾ।

ਇਹ ਵੀ ਪੜ੍ਹੋ- ਅਗਲੀ ਕੈਬਨਿਟ ਦੀ ਮੀਟਿੰਗ 'ਚ ਪੇਸ਼ ਕੀਤਾ ਜਾਵੇਗਾ ਅਧਿਆਪਕਾਂ ਦੀਆਂ ਮੰਗਾਂ ਦਾ ਪ੍ਰਸਤਾਵ : ਸਿੰਗਲਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਨੌਜਵਾਨਾਂ ਲਈ ਇਕ ਪ੍ਰੇਰਣਾ ਸਰੋਤ ਹਨ। ਕੰਗ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ।


author

Bharat Thapa

Content Editor

Related News