ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ

Thursday, Sep 10, 2026 - 09:37 AM (IST)

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ

ਜਲੰਧਰ : ਪੰਜਾਬ ਦੀ ਸਿਆਸਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 94 ਸਾਲ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪਿਛਲੇ ਕੁੱਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਅੱਧੀ ਰਾਤੀਂ ਉਨ੍ਹਾਂ ਨੇ ਆਖ਼ਰੀ ਸਾਹ ਲਏ। ਸਾਬਕਾ ਕੈਬਨਿਟ ਮੰਤਰੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਸਿਆਸੀ ਅਤੇ ਸਮਾਜਿਕ ਜਗਤ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ

ਪਰਿਵਾਰਕ ਸਰੋਤਾਂ ਦੇ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਨੂੰ 5 ਵਜੇ ਜਲੰਧਰ ਦੇ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ (ਮਾਡਲ ਹਾਊਸ ਰੋਡ) ਵਿਖੇ ਕੀਤਾ ਜਾਵੇਗਾ।

ਸਿਆਲਕੋਟ ‘ਚ ਹੋਇਆ ਸੀ ਜਨਮ

ਭਗਤ ਚੁੰਨੀ ਲਾਲ ਦਾ ਜਨਮ 1 ਦਸੰਬਰ 1932 ਨੂੰ ਸਿਆਲਕੋਟ, ਜੋ ਹੁਣ ਪਾਕਿਸਤਾਨ ‘ਚ ਹੈ, ਵਿਖੇ ਹੋਇਆ ਸੀ। ਭਾਰਤ-ਪਾਕਿਸਤਾਨ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਕੇ ਵੱਸ ਗਿਆ ਸੀ। ਉਨ੍ਹਾਂ ਨੇ ਸਪੋਰਟਸ ਗੁਡਜ਼ ਦੇ ਨਿਰਯਾਤ ਦਾ ਕਾਰੋਬਾਰ ਵੀ ਕੀਤਾ। ਉਨ੍ਹਾਂ ਦੇ ਚਾਰ ਪੁੱਤਰ ਤੇ ਚਾਰ ਧੀਆਂ ਹਨ। ਜਲੰਧਰ ਪੱਛਮੀ ਹਲਕੇ ਦੀ ਰਾਜਨੀਤੀ ‘ਚ ਭਗਤ ਚੁੰਨੀ ਲਾਲ ਲੰਬੇ ਸਮੇਂ ਤੱਕ ਇਕ ਪ੍ਰਮੁੱਖ ਚਿਹਰਾ ਰਹੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News