ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਵੱਡੀ ਰਾਹਤ, ਕੇਜਰੀਵਾਲ ਦੇ ਹਵਾਲੇ ਨਾਲ ਚੋਣ ਪ੍ਰਚਾਰ ਲਈ ਮਿਲੀ ਜ਼ਮਾਨਤ
Wednesday, May 15, 2024 - 09:27 AM (IST)
ਚੰਡੀਗੜ੍ਹ (ਹਾਂਡਾ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਰੋੜਾਂ ਰੁਪਏ ਦੇ ਜੰਗਲਾਤ ਘਪਲੇ ਅਤੇ ਬੇਨਾਮੀ ਜਾਇਦਾਦ ਮਾਮਲੇ ’ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਚੋਣ ਪ੍ਰਚਾਰ ਲਈ 5 ਜੂਨ ਤੱਕ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦਿਆਂ ਅਦਾਲਤ ਤੋਂ ਜ਼ਮਾਨਤ ਦੇਣ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ 5 ਜੂਨ ਤੱਕ ਸ਼ਰਤੀਆ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ 6 ਜੂਨ ਨੂੰ ਹੀ ਆਤਮ ਸਮਰਪਣ ਕਰਨਾ ਹੋਵੇਗਾ ਤੇ ਮੁੜ ਜੇਲ੍ਹ ਭੇਜ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਚਿੰਟੂ ਚੜ੍ਹਿਆ ਜਲੰਧਰ ਪੁਲਸ ਦੇ ਅੜਿੱਕੇ, ਹਥਿਆਰਾਂ ਸਣੇ ਕਾਬੂ
ਉਨ੍ਹਾਂ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਗਈ ਹੈ, ਜਿਸ ’ਚ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਾ ਤਾਂ ਗਵਾਹਾਂ ਨੂੰ ਮਿਲਣਗੇ ਤੇ ਨਾ ਹੀ ਉਨ੍ਹਾਂ ਨਾਲ ਸੰਪਰਕ ਕਰਨਗੇ ਤੇ ਨਾ ਹੀ ਬਿਨਾਂ ਜਾਣਕਾਰੀ ਦਿੱਤੇ ਸੂਬੇ ਤੇ ਦੇਸ਼ ਤੋਂ ਬਾਹਰ ਜਾਣਗੇ। ਜ਼ਮਾਨਤ ਲਈ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਬਾਂਡ ਵੀ ਭਰਨਾ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਡਾਊਨ ਹੋਏ Facebook ਤੇ Instagram! ਯੂਜ਼ਰਸ ਹੋ ਰਹੇ ਪਰੇਸ਼ਾਨ
ਜ਼ਿਕਰਯੋਗ ਹੈ ਕਿ ਧਰਮਸੋਤ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਪਰ ਉਹ 2022 ਦੀਆਂ ਚੋਣਾਂ ਹਾਰ ਗਏ ਸਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਹੀ ਵਿਜੀਲੈਂਸ ਨੇ ਜੰਗਲਾਤ ਘਪਲੇ ਦੀ ਜਾਂਚ ਕੀਤੀ ਸੀ, ਜਿਸ ਤੋਂ ਬਾਅਦ ਧਰਮਸੋਤ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਭ੍ਰਿਸ਼ਟਾਚਾਰ ਤੇ ਬੇਨਾਮੀ ਜਾਇਦਾਦਾਂ ਨੂੰ ਲੈ ਕੇ ਈ.ਡੀ. ਨੇ ਉਨ੍ਹਾਂ ਨੂੰ 16 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8