ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ਦਾਖਲ
Sunday, Sep 07, 2025 - 07:27 PM (IST)

ਮੋਹਾਲੀ : ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੁਆਈ ਸਰਦਾਰ ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਸਰਦਾਰ ਹਰਮੇਲ ਸਿੰਘ ਟੌਹੜਾ 1997 'ਚ ਹਲਕਾ ਦਕਾਲਾ ਤੋਂ ਅਕਾਲੀ ਦਲ ਟਿਕਟ 'ਤੇ ਵਿਧਾਇਕ ਬਣੇ ਸਨ ਅਤੇ ਉਸ ਸਮੇਂ ਉਨ੍ਹਾਂ ਨੂੰ ਲੋਕ ਨਿਰਮਾਣ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਪਹਿਲਾਂ ਹਲਕਾ ਢਕਾਲਾ ਫਿਰ ਹਲਕਾ ਸਨੌਰ ਤੇ ਸਾਲ 2012 'ਚ ਪਟਿਆਲਾ ਹਲਕਾ ਦਿਹਾਤੀ ਤੋਂ ਚੋਣ ਲੜ ਚੁੱਕੇ ਹਨ। ਸ. ਹਰਮੇਸ ਸਿੰਘ ਟੌਹੜਾ ਸਾਲ 2016 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਤੋਂ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ।
ਟੌਹੜਾ ਪਰਿਵਾਰ ਪੰਜਾਬ 'ਚ ਟਕਸਾਲੀ ਅਕਾਲੀ ਅਤੇ ਨਾਮੀ ਪਰਿਵਾਰ ਹੈ। ਖੁਦ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ 27 ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਦੀ ਧਰਮ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਸ਼੍ਰੋਮਣੀ ਕਮੇਟੀ ਦੀ ਐਗਜੈਕਟਵਿ ਮੈਂਬਰ ਹੈ। ਉਨ੍ਹਾਂ ਦੇ ਸਪੁੱਤਰ ਹਰਿੰਦਰ ਪਾਲ ਸਿੰਘ ਟੌਹੜਾ ਪਟਿਆਲਾ ਮਾਰਕਿਟ ਕਮੇਟੀ ਦੇ ਚੇਅਰਮੈਨ ਰਹਿ ਚੁੱਕੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e