ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਅੰਤਿਮ ਅਰਦਾਸ ਮੌਕੇ ਧਾਮੀ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ
Sunday, Sep 28, 2025 - 06:07 PM (IST)

ਪਟਿਆਲਾ/ਨਾਭਾ (ਰਾਹੁਲ)- ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਅੰਤਿਮ ਅਰਦਾਸ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜ ਆਗੂ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਹਿੱਸਾ ਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ CM ਮਾਨ, ਸਰਦਾਰ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਭੇਟ ਕੀਤੇ ਸ਼ਰਧਾ ਦੇ ਫੁੱਲ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੈਬਨਿਟ ਮੰਤਰੀ ਡਾਕਟਰ ਬਲਵੀਰ, ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਭਾਜਪਾ ਆਗੂ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਿਲਜੀਤ ਸਿੰਘ ਚੀਮਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਰਦਾਰ ਹਰਮੇਲ ਸਿੰਘ ਟੌਹੜਾ ਨੇ ਪੰਥ ਪ੍ਰਤੀ ਲੰਬਾ ਸੰਘਰਸ਼ ਕੀਤਾ ਹੈ, ਜਿਨਾਂ ਦੀ ਅੰਤਿਮ ਅਰਦਾਸ ਵਿੱਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ।
ਇਹ ਵੀ ਪੜ੍ਹੋ: ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ
ਇਸ ਮੌਕੇ ਹੜ੍ਹ ਪੀੜਤ ਲੋਕਾਂ ਲਈ ਸਾਬਕਾ ਮੰਤਰੀ ਵੱਲੋਂ ਲੋਕਾਂ 20 ਹਜ਼ਾਰ ਕਰੋੜ ਰੁਪਏ ਦੀ ਕੀਤੀ ਮੰਗ ਗਈ ਅਤੇ ਭਾਜਪਾ ਕੇਂਦਰੀ ਆਗੂ ਤਰੁਣ ਚੁੱਘ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਰਕਾਰ ਇਹ ਦੱਸੇ ਕਿ 20 ਹਜ਼ਾਰ ਕਰੋੜ ਰੁਪਏ ਦਾ ਅੰਕੜਾ ਕਿੱਥੋਂ ਆਇਆ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਾਲੇ ਤੱਕ ਗਿਦਾਵਰੀ ਹੀ ਪੂਰੀ ਨਹੀਂ ਕੀਤੀ ਤਾਂ ਇਹ ਅੰਕੜਾ ਕਿੱਥੋਂ ਆਇਆ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅੰਕੜੇ ਹੀ ਇੱਕ ਦੂਜੇ ਨਾਲ ਮੈਚ ਨਹੀਂ ਕਰਦੇ ਇਕ ਪਾਸੇ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ 13 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ 20 ਹਜ਼ਾਰ ਕਰੋੜ ਰੁਪਏ ਮੰਗ ਰਹੇ ਹਨ। ਇਸ ਤੋਂ ਇਲਾਵਾ ਸੀਨੀਅਰ ਅਕਾਲੀ ਦਲ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਨੇ ਵੀ ਸਰਕਾਰ 'ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਪਸੀ ਟਕਰਾਅ ਕਰਕੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 12 ਹਜ਼ਾਰ ਕਰੋੜ ਰੁਪਏ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਪਰ ਫਿਲਹਾਲ ਹੜ੍ਹ ਪੀੜਤ ਲੋਕਾਂ ਦੀ ਸਮੱਸਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਹੋਰ ਫੰਡ ਰਿਲੀਜ਼ ਕਰੇ।
ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦਾ CM ਭਗਵੰਤ ਮਾਨ ਨੇ ਜਾਣਿਆ ਹਾਲ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8