ਸਾਬਕਾ ਕੈਬਨਿਟ ਮੰਤਰੀ ਦੀ ਹੋਈ ਘਰ ਵਾਪਸੀ, 'ਆਪ' ਛੱਡ ਕੇ ਮੁੜ ਕਾਂਗਰਸ 'ਚ ਹੋਏ ਸ਼ਾਮਲ

Tuesday, May 14, 2024 - 11:36 AM (IST)

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਲੀਡਰਾਂ ਵੱਲੋਂ ਦਲ-ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਗਏ ਸਾਬਕਾ ਮੰਤਰੀ ਜਗਮੋਹਨ ਕੰਗ ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਛੱਡ ਕੇ ਮੁੜ ਕਾਂਗਰਸ ਵਿਚ ਆ ਗਏ ਹਨ। ਕਾਂਗਰਸ ਦੇ ਪ੍ਰਧਾਨ ਮੱਲੀਕਾਰਜੁਨ ਖੜਗੇ ਅਤੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਸਪੁੱਤਰ ਯਾਦਵਿੰਦਰ ਕੰਗ ਦਾ ਪਾਰਟੀ ਵਿਚ ਵਾਪਸ ਆਉਣ 'ਤੇ ਸਵਾਗਤ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜ਼ਿਕਰਯੋਗ ਹੈ ਕਿ ਜਗਮੋਹਨ ਕੰਗ ਮੋਰਿੰਡਾ ਅਤੇ ਖਰੜ ਤੋਂ ਵਿਧਾਇਕ ਰਹਿ ਚੁੱਕੇ ਹਨ ਤੇ ਪੰਜਾਬ ਸਰਕਾਰ ਵਿਚ ਮੰਤਰੀ ਵੀ ਰਹਿ ਚੁੱਕੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਖਰੜ ਤੋਂ ਟਿਕਟ ਮੰਗ ਰਹੇ ਸਨ, ਪਰ ਟਿਕਟ ਨਾ ਮਿਲਣ 'ਤੇ ਉਹ ਕਾਂਗਰਸ ਤੋਂ ਨਾਰਾਜ਼ ਹੋ ਗਏ ਸੀ ਤੇ ਆਮ ਆਦਮੀ ਪਾਰਟੀ ਵਿਚ ਚਲੇ ਗਏ ਸੀ। ਹੁਣ ਉਹ ਅਤੇ ਉਨ੍ਹਾਂ ਦੇ ਸਪੁੱਤਰ ਯਾਦਵਿੰਦਰ ਕੰਗ ਵਾਪਸ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News