ਨਹੀਂ ਰਹੇ ਸਾਬਕਾ ਕੈਬਨਿਟ ਮੰਤਰੀ ਸ. ਹਰਮੇਲ ਸਿੰਘ ਟੌਹੜਾ
Sunday, Sep 21, 2025 - 07:08 PM (IST)

ਚੰਡੀਗੜ /ਪਟਿਆਲਾ(ਸੁਖਦੀਪ ਸਿੰਘ ਮਾਨ, ਬਲਜਿੰਦਰ) : ਚੰਡੀਗੜ੍ਹ ਤੋਂ ਦੁਖਦਾਈ ਖ਼ਬਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਸ. ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਹਸਪਤਾਲ ਵਿੱਚ ਇਲਾਜ ਹੇਠ ਦਾਖਲ ਸਨ।
ਸ. ਟੌਹੜਾ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਪੰਜਾਬ ਦੀ ਸਿਆਸਤ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਕੈਬਨਿਟ ਮੰਤਰੀ ਵਜੋਂ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾਂ ਆਗੂ ਭੂਮਿਕਾ ਨਿਭਾਈ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਲੋਕ ਸੇਵਾ ਦੀ ਭਾਵਨਾ ਕਾਰਨ ਉਹ ਲੋਕਾਂ ਦੇ ਦਿਲਾਂ ’ਚ ਵੱਖਰੀ ਪਛਾਣ ਰੱਖਦੇ ਸਨ।
ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਅਕਾਲੀ ਦਲ ਸਮੇਤ ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ ਲੱਗਿਆ ਹੈ। ਸਿਆਸੀ ਅਤੇ ਸਮਾਜਕ ਧਿਰਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।
ਪ੍ਰਭੂ ਪਰਿਵਾਰ ਨੂੰ ਇਹ ਅਸਹਿਨੀ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ।ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਸ. ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਹਸਪਤਾਲ ਵਿੱਚ ਇਲਾਜ ਹੇਠ ਦਾਖਲ ਸਨ।
ਸ. ਟੌਹੜਾ ਨੇ ਆਪਣੇ ਰਾਜਨੀਤਿਕ ਜੀਵਨ ਦੌਰਾਨ ਪੰਜਾਬ ਦੀ ਸਿਆਸਤ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਕੈਬਨਿਟ ਮੰਤਰੀ ਵਜੋਂ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾਂ ਆਗੂ ਭੂਮਿਕਾ ਨਿਭਾਈ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਲੋਕ ਸੇਵਾ ਦੀ ਭਾਵਨਾ ਕਾਰਨ ਉਹ ਲੋਕਾਂ ਦੇ ਦਿਲਾਂ ’ਚ ਵੱਖਰੀ ਪਛਾਣ ਰੱਖਦੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਅਕਾਲੀ ਦਲ ਸਮੇਤ ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ ਲੱਗਿਆ ਹੈ। ਸਿਆਸੀ ਅਤੇ ਸਮਾਜਕ ਧਿਰਾਂ ਵੱਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e