ਵਿਦੇਸ਼ੋਂ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਰਡਾਰ ’ਤੇ, ਵੱਡੀ ਤਿਆਰੀ ’ਚ ਪੰਜਾਬ ਸਰਕਾਰ

Tuesday, Dec 20, 2022 - 06:38 PM (IST)

ਵਿਦੇਸ਼ੋਂ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਰਡਾਰ ’ਤੇ, ਵੱਡੀ ਤਿਆਰੀ ’ਚ ਪੰਜਾਬ ਸਰਕਾਰ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਧਾਨ ਸਭਾ ਚੋਣਾਂ ਵਿਚ ਮਿਲੀ ਵੱਡੀ ਹਾਰ ਤੋਂ ਬਾਅਦ ਲਗਭਗ 8 ਮਹੀਨੇ ਮਗਰੋਂ ਵਿਦੇਸ਼ੋਂ ਪਰਤ ਆਏ ਹਨ। ਸੂਤਰਾਂ ਮੁਤਾਬਕ ਚੰਨੀ ਦੀ ਵਾਪਸੀ ਮਗਰੋਂ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਤੋਂ ਪੁਰਾਣੀਆਂ ਫਾਈਲਾਂ ਪਾਸ ਕਰਨ ਦੇ ਮਾਮਲੇ ’ਚ ਪੁੱਛਗਿੱਛ ਕਰ ਸਕਦੀ ਹੈ। ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਪਾਸ ਕੀਤੀਆਂ ਕਈ ਫਾਈਲਾਂ ’ਤੇ ਰੋਕ ਲਗਾ ਦਿੱਤੀ ਸੀ, ਜਿਸ ਕਾਰਨ ਚੰਨੀ ਵਲੋਂ ਸ਼ੁਰੂ ਕੀਤੇ ਕਈ ਪ੍ਰਾਜੈਕਟ ਠੱਪ ਪਏ ਹਨ। ਹੁਣ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 8 ਮਹੀਨਿਆਂ ਦੇ ਅਰਸੇ ਤੋਂ ਬਾਅਦ ਪੰਜਾਬ ਪਰਤ ਆਏ ਹਨ ਤਾਂ ਕਿਆਸ ਲਗਾਏ ਜਾ ਰਹੇ ਹਨ ਕਿ ਮਾਨ ਸਰਕਾਰ ਉਨ੍ਹਾਂ ਤੋਂ ਕਈ ਫਾਈਲਾਂ ਸੰਬੰਧੀ ਪੁੱਛਗਿੱਛ ਕਰ ਸਕਦੀ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਕਿਹਾ ਸੀ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਕੁਝ ਵੀ ਪਤਾ ਨਹੀਂ ਹੈ, ਹਾਲਾਂਕਿ ਅਜਿਹੀਆਂ ਕਈ ਗੱਲਾਂ ਹਨ, ਜਿਨ੍ਹਾਂ ਬਾਰੇ ਉਨ੍ਹਾਂ ਤੋਂ ਪੁੱਛਣਾ ਜ਼ਰੂਰੀ ਹੈ। ਮੁੱਖ ਮੰਤਰੀ ਵਲੋਂ ਇਹ ਵੀ ਕਿਹਾ ਗਿਆ ਸੀ ਕਿ ਚੰਨੀ ਦੇ ਪੰਜਾਬ ਪਰਤਦਿਆਂ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਚੰਨੀ ਦੇ ਮੌਜੂਦਾ ਟਿਕਾਣਿਆਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਬਾਅਦ ਚੰਨੀ ਨੇ ਵੀ ਜਵਾਬ ਦਿੱਤਾ ਸੀ,  ਉਨ੍ਹਾਂ ਨੇ ਬਕਾਇਦਾ ਇਹ ਵੀ ਕਿਹਾ ਸੀ ਕਿ ਉਨ੍ਹਾਂ ਦਾ ਨੰਬਰ 24 ਘੰਟੇ ਚੱਲਦੇ ਹੈ ਅਤੇ ਉਨ੍ਹਾਂ ਨਾਲ ਕਿਸੇ ਸਮੇਂ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਵੱਡੇ ਵਿਵਾਦ ’ਚ ਘਿਰਿਆ ਥਾਣਾ ਸਰਾਭਾ ਨਗਰ ਦਾ ਐੱਸ. ਐੱਚ. ਓ., ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਉਨ੍ਹਾਂ ਨੇ ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਵੀ ਨਕਾਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਰੇ ਕੰਮਾਂ ਦਾ ਰਿਕਾਰਡ ਮੌਜੂਦ ਹੈ ਅਤੇ ਉਨ੍ਹਾਂ ਨੂੰ ਕਿਸੇ ਵੇਲੇ ਵੀ ਬੁਲਾਇਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਵੱਖ-ਵੱਖ ਮਾਮਲਿਆਂ ਵਿਚ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਖਿਲਾਫ਼ ਕਾਰਵਾਈ ਕਰ ਚੁੱਕੀ ਹੈ, ਜਿਸ ਨੂੰ ਕਾਂਗਰਸ ਪਾਰਟੀ ਦੇ ਆਗੂ ਬਦਲਾਖੋਰੀ ਦੀ ਰਾਜਨੀਤੀ ਦੱਸ ਚੁੱਕੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ 'ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News