ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼

Wednesday, Jul 05, 2023 - 12:54 AM (IST)

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼

ਚੰਡੀਗੜ੍ਹ (ਰਮਨਜੀਤ ਸਿੰਘ): ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ਾਂ ਤਹਿਤ ਚੱਲ ਰਹੀ ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 5 ਜੁਲਾਈ ਨੂੰ ਬੁਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਭੇਜੇ ਗਏ ਨੋਟਿਸ ਮੁਤਾਬਕ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਹੈੱਡਕੁਆਅਟਰ ’ਚ ਸਵੇਰੇ 11 ਵਜੇ ਪਹੁੰਚਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪਬਜੀ ਰਾਹੀਂ ਦੋਸਤੀ, ਫਿਰ ਪਿਆਰ, 4 ਬੱਚਿਆਂ ਨੂੰ ਲੈ ਕੇ ਭਾਰਤ ਪਹੁੰਚੀ ਪਾਕਿਸਤਾਨੀ ਔਰਤ

ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਸ ਤੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਿਆ ਹੈ ਅਤੇ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਕ ਲੰਬਾ-ਚੌੜਾ ਪ੍ਰੋਫਾਰਮਾ ਵੀ ਭਰਕੇ ਲਿਆਉਣ ਲਈ ਦਿੱਤਾ ਗਿਆ ਸੀ, ਜਿਸ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ, ਵਿਦੇਸ਼ ਯਾਤਰਾਵਾਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਸੁਨੀਲ ਜਾਖੜ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ, ਲੰਗਰ ਘਪਲਾ ਮਾਮਲੇ 'ਚ SGPC ਦੀ ਸਖ਼ਤੀ, ਪੜ੍ਹੋ Top 10


author

Manoj

Content Editor

Related News