ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

04/26/2023 5:20:28 AM

ਚੰਡੀਗੜ੍ਹ (ਬਿਊਰੋ) : ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ’ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਸਿਆਸਤਦਾਨਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਕਾਸ਼ ਸਿੰਘ ਬਾਦਲ, ਜੋ ਇਕ ਸੂਝਵਾਨ ਆਗੂ ਸਨ, ਦਾ ਦੇਹਾਂਤ ਬਹੁਤ ਵੱਡਾ ਘਾਟਾ ਹੈ।

 


Manoj

Content Editor

Related News