ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ

Friday, Dec 18, 2020 - 10:17 PM (IST)

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ

ਚੰਡੀਗੜ੍ਹ : ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ਪੀ. ਜੀ.ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ 93 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈਕਅੱਪ ਦੇ ਚੱਲਦੇ ਪੀ. ਜੀ. ਆਈ. ’ਚ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ਭਾਜਪਾ ਵੀ ਹੋਈ ਸਰਗਰਮ, ਸ਼ਵੇਤ ਮਲਿਕ ਨੇ ਆਖੀ ਵੱਡੀ ਗੱਲ

ਮਿਲੀ ਜਾਣਕਾਰੀ ਮੁਤਾਬਕ ਡਾਕਟਰਾਂ ਵਲੋਂ ਸਰਦਾਰ ਬਾਦਲ ਦੇ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਰਿਪੋਰਟਾਂ ਆਉਣ ਤੋਂ ਬਾਅਦ ਹੀ ਅਗਲੀ ਅਪਡੇਟ ਦਿੱਤੀ ਜਾਵੇਗੀ। ਉਂਝ ਡਾਕਟਰ ਸਰਦਾਰ ਬਾਦਲ ਨੂੰ ਹਸਪਤਾਲ ਵਿਚ ਰੱਖਦੇ ਹਨ ਜਾਂ ਉਨ੍ਹਾਂ ਨੂੰ ਛੁੱਟੀ ਦੇ ਦਿੰਦੇ ਹਨ, ਇਸ ਦਾ ਪਤਾ ਟੈਸਟ ਰਿਪੋਰਟਾਂ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ : ਦਿੱਲੀ ਧਰਨੇ 'ਤੇ ਬੈਠੀਆਂ ਕਿਸਾਨ ਬੀਬੀਆਂ ਲਈ ਡਾ. ਓਬਰਾਏ ਦਾ ਵੱਡਾ ਐਲਾਨ


author

Gurminder Singh

Content Editor

Related News