ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ

06/08/2023 1:04:41 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦਰਅਸਲ ਚੰਨੀ ਹੁਣ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਲੈ ਕੇ ਵਿਜੀਲੈਂਸ ਦੇ ਰਡਾਰ 'ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਡੀ.ਜੀ.ਪੀ. ਦਫ਼ਤਰ ਤੋਂ ਚੰਨੀ ਵੱਲੋਂ ਆਪਣੇ ਭਤੀਜੇ ਨੂੰ ਦਿੱਤੀ ਗਈ ਸੁਰੱਖਿਆ ਬਾਰੇ ਜਾਣਕਾਰੀ ਮੰਗੀ ਹੈ। ਇਥੋਂ ਤੱਕ ਉਸ ਨੂੰ ਦਿੱਤੇ ਗਏ ਕਮਾਂਡੋਜ਼ ਅਤੇ ਐਸਕਾਰਟ ਵਾਹਨਾਂ ਦਾ ਪੂਰਾ ਰਿਕਾਰਡ ਵੀ ਮੰਗਿਆ ਹੈ। ਵਿਜੀਲੈਂਸ ਨੇ  ਡੀ.ਜੀ.ਪੀ. ਪੰਜਾਬ ਅਤੇ ਡੀ.ਜੀ.ਪੀ. ਸੁਰੱਖਿਆ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਹਨੀ ਨੂੰ ਵੀਆਈਪੀ ਸੁਰੱਖਿਆ ਕਿਸ ਆਧਾਰ 'ਤੇ ਦਿੱਤੀ ਗਈ ਸੀ? ਵਿਜੀਲੈਂਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪਾਕਿ 'ਤੇ ਹੋਵੇ ਸਰਜੀਕਲ ਸਟ੍ਰਾਈਕ! ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋ ਚੁੱਕਾ ਹੈ। ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 3 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਹਨੀ ਦੇ ਟਿਕਾਣੇ ਤੋਂ ਕਰੀਬ 7.9 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ, ਜਦਕਿ ਉਸ ਦੇ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ ਕਰੀਬ 2 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan