ਸਾਬਕਾ CM ਚੰਨੀ ਨੇ ਟਵੀਟ ਕਰ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

04/10/2022 4:43:04 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਆਗੂਆਂ ਨੂੰ ਪਾਰਟੀ ’ਚ ਅਹੁਦਾ ਹਾਸਲ ਕਰਨ ’ਤੇ ਵਧਾਈ ਦਿੱਤੀ ਹੈ। ਚੰਨੀ ਨੇ ਸੋਸ਼ਲ ਮੀਡੀਆ ’ਚ ਟਵੀਟ ਕਰ ਕੇ ਕਿਹਾ ਹੈ ਕਿ ਪੀ. ਪੀ. ਸੀ. ਸੀ. ਅਤੇ CLP ਦੀ ਨਵੀਂ ਟੀਮ ਨੂੰ ਵਧਾਈ। ਮੈਂ ਤਹਿ ਦਿਲੋਂ ਸਮਰਥਨ ਅਤੇ ਸਹਿਯੋਗ ਦਿੰਦਾ ਹਾਂ। ਇਸ ਸ਼ਲਾਘਾਯੋਗ ਫ਼ੈਸਲੇ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ

ਜ਼ਿਕਰਯੋਗ ਹੈ ਕਿ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦਰਮਿਆਨ ਬੀਤੇ ਦਿਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ, ਪ੍ਰਤਾਪ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਕਾਂਗਰਸ ਵਿਧਾਇਕ ਦਲ ਦਾ ਉਪ ਨੇਤਾ ਬਣਾ ਦਿੱਤਾ ਗਿਆ। 


Manoj

Content Editor

Related News