ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ (ਵੀਡੀਓ)

Saturday, Aug 22, 2026 - 04:18 PM (IST)

ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ (ਵੀਡੀਓ)

ਚੰਡੀਗੜ੍ਹ : 1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਰੋਲ ਮਾਡਲ ਤਾਂ ਕੀ, ਇਸ ਦਾ ਨਾਂ ਲੈਣਾ ਵੀ ਪੰਜਾਬੀਆਂ ਲਈ ਪਾਪ ਹੈ। ਜੇਕਰ ਅਜਿਹੇ ਰੋਲ ਮਾਡਲ ਹੋ ਜਾਣਗੇ ਤਾਂ ਫਿਰ ਦੇਸ਼ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ ਅਤੇ ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ।

ਇਹ ਵੀ ਪੜ੍ਹੋ : DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਵਧੀ ਚਿੰਤਾ, ਪੜ੍ਹੋ ਹਾਈਕੋਰਟ ਨੇ ਕੀ ਕਿਹਾ

ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਨੇ ਸਿੱਖਾਂ ਨੂੰ ਮਾਰਨ ਅਤੇ ਮਰਵਾਉਣ ਦੀ ਸਾਜ਼ਿਸ ਰਚੀ ਸੀ। ਉਨ੍ਹਾਂ ਕਿਹਾ ਕਿ ਗੱਲ ਸਿਰਫ ਸਿੱਖ ਕੌਮ ਦੀ ਨਹੀਂ ਹੈ, ਸਗੋਂ ਇਸ ਬੰਦੇ ਨੇ ਮਾਨਵਤਾ ਨੂੰ ਸ਼ਰਮਸਾਰ ਕੀਤਾ ਹੈ।

ਇਹ ਵੀ ਪੜ੍ਹੋ : PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਹਜ਼ਾਰਾਂ ਸਿੱਖਾਂ ਦਾ ਕਤਲ ਕੀਤਾ ਗਿਆ, ਉਨ੍ਹਾਂ ਨੂੰ ਘਰਾਂ 'ਚ ਵੜ ਕੇ ਲੁੱਟਿਆ ਗਿਆ, ਇਹ ਬੰਦਾ ਇਸ ਲਈ ਜ਼ਿੰਮੇਵਾਰ ਹੈ ਅਤੇ ਇਸ ਨੂੰ ਸਿੱਖ ਕੌਮ, ਪੰਜਾਬੀ ਅਤੇ ਪੂਰਾ ਦੇਸ਼ ਕਿਵੇਂ ਮੁਆਫ਼ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬੰਦੇ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਆਪਣੀ ਜ਼ੁਬਾਨ ਅਤੇ ਖ਼ੁਦ ਨੂੰ ਸੰਭਾਲਣ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News