ਸਾਬਕਾ CM ਚਰਨਜੀਤ ਸਿੰਘ ਚੰਨੀ ਬਣੇ ਡਾਕਟਰ, ਇਸ ਵਿਸ਼ੇ ’ਚ ਕੀਤੀ Phd
Saturday, May 20, 2023 - 08:13 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਾਕਟਰ ਬਣ ਗਏ ਹਨ, ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ’ਚ ਪੀ.ਐੱਚਡੀ ਕੀਤੀ ਹੈ। ਅੱਜ ਯੂਨੀਵਰਸਿਟੀ ’ਚ ਹੋਈ 70ਵੀਂ ਕਨਵੋਕੇਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਪੀ. ਐੱਚਡੀ ਦੀ ਡਿਗਰੀ ਹਾਸਲ ਕੀਤੀ।
ਇਹ ਖ਼ਬਰ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)
ਇਸ ਨੂੰ ਲੈ ਕੇ ਚੰਨੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਮੈਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿਚ ਪੀ.ਐੱਚਡੀ ਡਿਗਰੀ ਹਾਸਿਲ ਕੀਤੀ ਹੈ।’’
ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ