ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਜੱਦੀ ਪਿੰਡ ਬਾਦਲ ’ਚ ਹੋਵੇਗਾ ਅੰਤਿਮ ਸੰਸਕਾਰ

04/26/2023 5:20:52 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਸਮਰਥਕ ਬੁੱਧਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸੈਕਟਰ 28 ਸਥਿਤ ਦਫ਼ਤਰ ਵਿਖੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਸਰਕਾਰੀ ਛੁੱਟੀ ਦਾ ਐਲਾਨ


Manoj

Content Editor

Related News