ਸਾਬਕਾ ਕਾਂਗਰਸ ਕੌਂਸਲਰ ਬਲਜਿੰਦਰ ਬੰਟੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਫੜਿਆ ''ਆਪ'' ਦਾ ਦਾਮਨ

Sunday, Jun 15, 2025 - 01:46 PM (IST)

ਸਾਬਕਾ ਕਾਂਗਰਸ ਕੌਂਸਲਰ ਬਲਜਿੰਦਰ ਬੰਟੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਫੜਿਆ ''ਆਪ'' ਦਾ ਦਾਮਨ

ਲੁਧਿਆਣਾ (ਬਿਊਰੋ)-ਹਲਕਾ ਵੈਸਟ ਦੀ ਉਪ ਚੋਣ ਦੌਰਾਨ ਆਸ਼ੂ ਨੂੰ ਇਕ ਹੋਰ ਝਟਕਾ ਲੱਗਾ ਹੈ, ਜਿਸ ਤਹਿਤ ਸੁਨੀਲ ਕਪੂਰ ਤੋਂ ਬਾਅਦ ਸਾਬਕਾ ਕਾਂਗਰਸ ਕੌਂਸਲਰ ਬਲਜਿੰਦਰ ਬੰਟੀ ਨੇ ਵੀ ਸੰਜੀਵ ਅਰੋੜਾ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਲਿਆ ਹੈ, ਜਿਨ੍ਹਾਂ ਦਾ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਕੈਬਨਿਟ ਮੰਤਰੀ ਰਵਜੋਤ ਸਿੰਘ, ਮਹਿੰਦਰ ਭਗਤ ਅਤੇ ਸੰਸਦ ਰਾਜ ਕੁਮਾਰ ਚੱਬੇਵਾਲ ਨੇ ਸਵਾਗਤ ਕੀਤਾ।

ਇਹ ਵੀ ਪੜ੍ਹੋ- ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੌਂਸਲਰ ਰਹੇ ਬੰਟੀ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਨਾਲ ਸੰਜੀਵ ਅਰੋੜਾ ਨੂੰ ਉਪ ਚੋਣ ’ਚ ਫਾਇਦਾ ਮਿਲੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਅਸੀਂ ਨਾਲ ਮਿਲ ਕੇ ਪੂਰੇ ਸ਼ਹਿਰ ਨੂੰ ਇੰਨਾ ਸਵੱਛ ਅਤੇ ਵਿਕਸਿਤ ਸ਼ਹਿਰ ਬਣਾਵਾਂਗੇ ਕਿ ਲੁਧਿਆਣਾ ਦੇ ਲੋਕਾਂ ਨੂੰ ਆਪਣੇ ਸ਼ਹਿਰ ’ਤੇ ਮਾਨ ਮਹਿਸੂਸ ਹੋਵੇਗਾ। ਸ਼ੈਰੀ ਕਲਸੀ ਨੇ ਕਿਹਾ ਕਿ ਕਾਂਗਰਸ ’ਚ ਬਹੁਤ ਜ਼ਿਆਦਾ ਗੁਟਬਾਜ਼ੀ ਹੈ, ਜਿਸ ਕਾਰਨ ਉਸ ਦੇ ਨੇਤਾ ਲਗਾਤਾਰ ਪਾਰਟੀ ਛੱਡ ਰਹੇ ਹਨ। ਇਸ ਤੋਂ ਪਹਿਲਾਂ ਸਾਬਕਾ ਕੌਂਸਲਰ ਸੁਨੀਲ ਕਪੂਰ ਨੂੰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਨੇ ਆਪ ’ਚ ਸ਼ਾਮਲ ਕਰਵਾਇਆ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਬੰਟੀ ਨੇ ਕਿਹਾ ਕਿ ਕਾਂਗਰਸ ’ਚ ਉਸ ਦਾ ਦਮ ਘੁੱਟ ਰਿਹਾ ਸੀ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਤਿੰਨੇ ਸਾਲਾਂ ਦੌਰਾਨ ਕੀਤੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। 'ਆਪ' ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਇਸੇ ਤਰ੍ਹਾਂ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਦੇ ਕਈ ਵੱਡੇ ਨੇਤਾ ਸ਼ਾਮਲ ਹੋਣ ਜਾ ਰਹੇ ਹਨ।

ਇਹ ਵੀ ਪੜ੍ਹੋਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News