ਸਾਬਕਾ ਕਾਂਗਰਸੀ ਮੰਤਰੀ ਅਸ਼ਵਨੀ ਸੇਖੜੀ ਫੜਣਗੇ ਤੱਕੜੀ?

Sunday, Jun 27, 2021 - 10:52 AM (IST)

ਬਟਾਲਾ (ਕਲਸੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਸਿਆਸੀ ਦਾਅ ਪੇਚ ਖੇਡਦਿਆਂ ਹੋਇਆਂ ਕਾਂਗਰਸ ਦੇ ਖੇਮੇ ’ਚ ਵੱਡੀ ਸੰਨ੍ਹ ਲਗਾਈ ਜਾ ਰਹੀ ਹੈ। ਇਸ ਦੇ ਤਹਿਤ ਪੱਕੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਗੁਜਰਾਤ ਸਮੇਤ ਕਈ ਸੂਬਿਆਂ ਦੇ ਇੰਚਾਰਜ ਰਹੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਨੂੰ ਸਦਾ ਲਈ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦੀ ਤੱਕੜੀ ਫੜਣ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਖਾਕੀ ਪਹਿਨਣ ਦੇ ਇੱਛੁਕ ਨੌਜਵਾਨਾਂ ਨੂੰ ਫਿਜ਼ੀਕਲ ਟੈਸਟ ਪਾਸ ਕਰਨ ’ਚ ਮਦਦ ਕਰੇਗੀ ਕਮਿਸ਼ਨਰੇਟ ਪੁਲਸ

ਇਹ ਵੀ ਜਾਣਕਾਰੀ ਮਿਲੀ ਹੈ ਕਿ ਸੇਖੜੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਜੁਆਇਨ ਕਰਨ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆ ਹਨ। ਬੱਸ ਹੁਣ ਅਧਿਕਾਰਤ ਤੌਰ ’ਤੇ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ, ਜੋ 28 ਜੂਨ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਬਕਾਇਦਾ ਇਕ ਵੱਡਾ ਪ੍ਰੋਗਰਾਮ ਕਰਨ ਤੋਂ ਬਾਅਦ ਪ੍ਰਧਾਨ ਬਾਦਲ ਵੱਲੋਂ ਕੀਤਾ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਸੇਖੜੀ ਵੱਲੋਂ ਸਾਥੀਆਂ ਦਾ ਇਕ ਵੱਡਾ ਕਾਫਿਲਾ ਇਸ ਦਿਨ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਰਵਾਨਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ : 62 ਸਾਲ ਦੇ ਬਜ਼ੁਰਗ ਦਾ ਸਿਰ ’ਤੇ ਲੱਕੜ ਦਾ ਬਾਲਾ ਮਾਰ ਕੀਤਾ ਕਤਲ

ਜ਼ਿਕਰਯੋਗ ਹੈ ਕਿ ਸੇਖੜੀ, ਜੋ ਬਟਾਲਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਕਾਂਗਰਸ ਦੀ ਸਰਕਾਰ ਵੇਲੇ ਮੰਤਰੀ ਅਤੇ ਸੰਸਦੀ ਸਕੱਤਰ ਵਰਗੇ ਅਹੁਦਿਆਂ ’ਤੇ ਵੀ ਰਹੇ ਹਨ। 2017 ਦੀਆਂ ਚੋਣਾਂ ’ਚ ਹੋਈ ਹਾਰ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਹਲਕੇ ’ਚ ਕੀਤੀ ਜਾ ਰਹੀ ਸਿਆਸੀ ਦਖ਼ਲਅੰਦਾਜ਼ੀ ਤੋਂ ਤੰਗ ਸੇਖੜੀ ਵੱਲੋਂ ਕਈ ਵਾਰ ਪਾਰਟੀ ਹਾਈਕਮਾਨ ਨੂੰ ਦੱਸਿਆ ਜਾ ਚੁੱਕਾ ਹੈ ਪਰ ਕੋਈ ਸੁਣਵਾਈ ਨਾ ਹੋਣ ਤੋਂ ਬਾਅਦ ਹੀ ਸ਼ਾਇਦ ਸੇਖੜੀ ਵੱਲੋਂ ਇਹ ਵੱਡਾ ਫ਼ੈਸਲਾ ਹੁਣ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ -  ਹੈਰਾਨੀਜਨਕ : ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਨੂੰ ‘ਲਾਈਕਸ’ ਦੇ ਬਦਲੇ ਮਿਲੇ 8 ਗੁਣਾ ਵੱਧ 'Dislikes'

ਸੇਖੜੀ ਦੇ ਕਾਂਗਰਸ ਛੱਡਣ ਨਾਲ ਜਿੱਥੇ ਬਟਾਲਾ ਹਲਕੇ ਤੋਂ ਕਾਗਰਸ ਦੀ ਟਿਕਟ ਲੈਣ ਲਈ ਜ਼ੋਰ ਲਗਾਉਣ ਵਾਲਿਆਂ ਲਈ ਰਾਹ ਖੁੱਲ੍ਹ ਸਕਦੇ ਹਨ, ਉਥੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਲੈਣ ਵਾਲਿਆਂ ਨੂੰ ਸੇਖੜੀ ਦੇ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਇਕ ਵਾਰ ਫਿਰ ਸਬਰ ਦਾ ਘੁੱਟ ਭਰਨਾ ਪੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ


rajwinder kaur

Content Editor

Related News