ਕੀ ਭਾਜਪਾ ''ਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਮੰਤਰੀਆਂ ''ਤੇ ਕਾਰਵਾਈ ਕਰ ਸਕੇਗੀ ਮਾਨ ਸਰਕਾਰ?

06/15/2022 1:27:50 AM

ਲੁਧਿਆਣਾ (ਰਿੰਕੂ) : ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਨੂੰ ਲੈ ਕੇ ਚਲਾਏ ਜਾ ਰਹੇ ਅਭਿਆਨ ਦੇ ਵਿਚਾਲੇ ਸਭ ਤੋਂ ਪਹਿਲਾਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ 'ਤੇ ਕਰੋੜਾਂ ਦੀ ਕਮਿਸ਼ਨ ਲੈਣ ਦੇ ਇਕ ਮਾਮਲੇ 'ਚ ਸਖਤ ਕਾਰਵਾਈ ਕਰਕੇ ਹਰ ਪਾਸੇ ਵਾਹ-ਵਾਹ ਹਾਸਲ ਕੀਤੀ ਹੈ ਅਤੇ ਜਨਤਾ ਵਿੱਚ ਇਸ ਗੱਲ ਦੀ ਚਰਚਾ ਰਹੀ ਕਿ 'ਆਪ' ਸਰਕਾਰ ਨੇ ਜੋ ਕਿਹਾ, ਉਹ ਕਰਕੇ ਵੀ ਦਿਖਾ ਰਹੀ ਹੈ।

ਇਹ ਵੀ ਪੜ੍ਹੋ : ਪੰਥਕ ਏਜੰਡੇ 'ਤੇ ਸੰਗਰੂਰ ਚੋਣਾਂ 'ਚ ਕੁੱਦਿਆ ਅਕਾਲੀ ਦਲ ਕੀ ਆਪਣਾ ਸਿਆਸੀ ਆਧਾਰ ਬਣਾਉਣ 'ਚ ਹੋਵੇਗਾ ਕਾਮਯਾਬ?

ਇਸ ਲਈ ਇਨ੍ਹਾਂ ਨੇ ਆਪਣੇ ਮੰਤਰੀ ਨੂੰ ਵੀ ਨਹੀਂ ਬਖਸ਼ਿਆ, ਉਥੇ ਹੁਣ ਹਾਲ ਹੀ 'ਚ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਘਿਰੇ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ 'ਤੇ ਕਾਰਵਾਈ ਕੀਤੀ ਗਈ, ਜਿਨ੍ਹਾਂ ਨੂੰ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਹੀ ਜੰਗਲਾਤ ਵਿਭਾਗ 'ਚ ਹੋਈ ਧਾਂਦਲੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਸਰਕਾਰ ਇਕ ਪਾਸੇ ਸਾਬਕਾ ਮੰਤਰੀ ਆਸ਼ੂ 'ਤੇ ਘਪਲੇ ਸਬੰਧੀ ਲਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਕਾਰਵਾਈ ਕਰਨ ਜਾ ਰਹੀ ਹੈ, ਜਿਸ ਵਿੱਚ ਸਾਬਕਾ ਮੰਤਰੀ ਆਸ਼ੂ ਗ੍ਰਿਫ਼ਤਾਰੀ ਤੋਂ ਬਚਣ ਲਈ ਪਹਿਲਾਂ ਹੀ ਹਾਈਕੋਰਟ ਦੀ ਸ਼ਰਨ ਵਿੱਚ ਜਾ ਪੁੱਜੇ, ਜਿਥੇ ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਇਸ ਜਾਂਚ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ, ਉਥੇ ਕੋਈ ਵੀ ਕਾਰਵਾਈ ਤੋਂ ਪਹਿਲਾਂ 7 ਦਿਨ ਦੇ ਨੋਟਿਸ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਨੂੰ ਲੈ ਕੇ ਵੀ ਸਰਕਾਰ ਵੱਲੋਂ ਕਾਰਵਾਈ ਕਰਨ ਦੀਆਂ ਖ਼ਬਰਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੈ।

ਇਹ ਵੀ ਪੜ੍ਹੋ : ਇਸ ਪੰਜਾਬੀ ਗਾਇਕਾ ਦੇ ਪੁੱਤਰ ਨੇ ਚਲਾਈਆਂ ਸ਼ਰੇਆਮ ਗੋਲੀਆਂ, ਮਾਮਲਾ ਦਰਜ

ਗੱਲ ਜੇਕਰ ਕਾਂਗਰਸ ਦੇ ਸਾਬਕਾ ਮੰਤਰੀਆਂ ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਕਾਂਗੜ ਦੀ ਕੀਤੀ ਜਾਵੇ, ਜੋ ਹਾਲ ਹੀ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ 'ਚ ਸ਼ਾਮਲ ਹੋਏ ਹਨ, 'ਤੇ ਵੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਚੁੱਕੇ ਹਨ। ਅਰੋੜਾ 'ਤੇ ਮੋਹਾਲੀ ਵਿੱਚ ਇੰਡਸਟ੍ਰੀਅਲ ਪਲਾਟ 'ਚ ਧਾਂਦਲੀ ਕਰਨ ਦਾ ਦੋਸ਼ ਲਾ ਕੇ ਵਿਰੋਧੀ ਧਿਰ ਨੇ ਅਸਤੀਫੇ ਦੀ ਮੰਗ ਕੀਤੀ ਸੀ, ਉਥੇ ਪਿੰਡ ਬਲੌਂਗੀ ਵਿੱਚ ਸ਼ਾਮਲਾਟ ਦੀ ਜ਼ਮੀਨ ਨੂੰ ਲੈ ਕੇ ਬਲਬੀਰ ਸਿੱਧੂ ਵੀ ਉਸ ਸਮੇਂ ਆਮ ਆਦਮੀ ਪਾਰਟੀ ਦੇ ਨਿਸ਼ਾਨੇ 'ਤੇ ਸਨ, ਉਦੋਂ 'ਆਪ' ਵਿਰੋਧੀ ਧਿਰ ਸੀ, ਜਿਸ ਨੇ ਸਿੱਧੂ ਖ਼ਿਲਾਫ਼ ਪ੍ਰਦਰਸ਼ਨ ਕੀਤੇ ਸਨ।

ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ 2 ਗੈਂਗਸਟਰ ਗ੍ਰਿਫ਼ਤਾਰ ਤਾਂ ਉਥੇ ਹੀ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ, ਪੜ੍ਹੋ TOP 10

ਇਸੇ ਤਰ੍ਹਾਂ ਕਾਂਗਰਸ ਦੇ ਕਾਰਜਕਾਲ ਦੌਰਾਨ ਮਾਲ ਮੰਤਰੀ ਗੁਰਪ੍ਰੀਤ ਕਾਂਗੜ 'ਤੇ ਵੀ ਸਟੈਂਪ ਘਪਲੇ ਦਾ ਦੋਸ਼ ਲਾ ਕੇ ਬੀਰ ਦਰਿੰਦਰ ਸਿੰਘ ਨੇ ਮੋਰਚਾ ਖੋਲ੍ਹਿਆ ਸੀ। ਹੁਣ ਇਹ ਦੇਖਣਾ ਹੋਵੇਗਾ ਕਿ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਇਨ੍ਹਾਂ ਤਿੰਨਾਂ ਮੰਤਰੀਆਂ 'ਤੇ ਕਾਰਵਾਈ ਕਰ ਸਕੇਗੀ ਕਿਉਂਕਿ ਚਰਚਾ ਹੈ ਕਿ ਇਨ੍ਹਾਂ ਸਾਬਕਾ ਮੰਤਰੀਆਂ ਵੱਲੋਂ ਕੇਂਦਰ 'ਚ ਸ਼ਾਸਿਤ ਭਾਜਪਾ ਦਾ ਪੱਲਾ ਫੜਨ ਦੀ ਵਜ੍ਹਾ ਵੀ ਇਹੀ ਦੱਸੀ ਜਾ ਰਹੀ ਹੈ ਤਾਂ ਕਿ ਉਹ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚ ਸਕਣ।

ਇਹ ਵੀ ਪੜ੍ਹੋ : ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਪਟੜੀ ਤੋਂ ਉਤਰੀ ਮਾਲ ਗੱਡੀ, ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਠੱਪ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News