ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਗ੍ਰਿਫ਼ਤਾਰ
Saturday, Dec 30, 2023 - 04:37 AM (IST)
ਚੰਡੀਗੜ੍ਹ- ਗੈਰ-ਕਾਨੂੰਨੀ ਮਾਈਨਿੰਗ 'ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦਿਆਂ ਸ਼ੁੱਕਰਵਾਰ ਨੂੰ ਪਠਾਨਕੋਟ 'ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਹੈ। ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਭੋਆ ਨੂੰ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਕਾਰਵਾਈ ਨਾਲ ਉਨ੍ਹਾਂ ਨੇ ਗੈਰ-ਕਾਨੂੰਨੀ ਕੰਮਾਂ ਖ਼ਿਲਾਫ਼ ਜ਼ੀਰੋ ਟਾਲਰੈਂਸ' ਦੀ ਨੀਤੀ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ- ਚੋਰੀ ਹੋਈਆਂ ਮੱਝਾਂ ਲੱਭਣ ਗਏ ਪਿੰਡ ਵਾਸੀਆਂ ਨੂੰ ਨਹਿਰ ਕੰਢਿਓਂ ਮਿਲੀ ਔਰਤ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਕੋਲ ਜੋਗਿੰਦਰ ਭੋਲਾ ਦੀ ਪਤਨੀ ਦੇ ਨਾਂ ਨਾਲ ਚੱਲ ਰਹੀ ਕ੍ਰੱਸ਼ਰ ਸਾਈਟ 'ਤੇ ਨਾਜਾਇਜ਼ ਮਾਈਨਿੰਗ ਫੜੀ ਗਈ। ਇਸ ਮੌਕੇ ਐੱਸ.ਡੀ.ਓ. ਮਾਈਨਿੰਗ ਵੀ ਮੌਕੇ 'ਤੇ ਪਹੁੰਚੇ ਸਨ, ਜਿਨ੍ਹਾਂ ਨੇ ਪਾਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ 'ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਖੁਲਾਸਾ ਕੀਤਾ।
ਇਸ ਮੌਕੇ ਜੋਗਿੰਦਰ ਪਾਲ ਭੋਆ ਨੇ ਕਾਨੂੰਨੀ ਕੰਮ 'ਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭੋਆ ਅਤੇ ਉਨ੍ਹਾਂ ਦੇ ਇਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਵੀ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਇਕ ਪਾਕਲੇਨ ਮਸ਼ੀਨ ਅਤੇ ਇਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8