ਵੱਡੀ ਖ਼ਬਰ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ
Tuesday, Oct 17, 2023 - 09:20 AM (IST)
ਫਿਰੋਜ਼ਪੁਰ (ਵੈੱਬ ਡੈਸਕ) - ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਸ ਨੇ ਸਵੇਰੇ 5 ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਬੀ.ਡੀ.ਪੀ.ਓ. ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇੱਥੇ ਦੱਸ ਦੇਈਏ ਕਿ ਕੁਲਬੀਰ ਜ਼ੀਰਾ ਅੱਜ ਖ਼ੁਦ ਗ੍ਰਿਫ਼ਤਾਰੀ ਦੇਣ ਵਾਲੇ ਸਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਲਿਖਿਆ ਸੀ ਕਿ ਉਹ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ, ਜਦੋਂਕਿ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਹਮਾਸ ਦੇ ਹਮਲੇ 'ਚ ਭਾਰਤੀ ਮੂਲ ਦੀਆਂ 2 ਇਜ਼ਰਾਈਲੀ ਮਹਿਲਾ ਸੁਰੱਖਿਆ ਅਫ਼ਸਰ ਹੋਈਆਂ ਸ਼ਹੀਦ
ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚ ਸਰਪੰਚ ਸਾਹਿਬਾਨਾਂ ਦੇ ਹੱਕ ਵਿਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਲਗਾਇਆ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਇੱਕ ਅਧਿਕਾਰੀ ਨੇ ਦੱਸਿਆ, "ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਡਿਊਟੀ ਮੈਜਿਸਟ੍ਰੇਟ ਨੇ 30 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।" ਪੁਲਸ ਨੇ ਦੱਸਿਆ ਕਿ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਇੰਡੀਅਨ ਪੀਨਲ ਕੋਡ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗਾਜ਼ਾ ਦੇ ਹਸਪਤਾਲਾਂ 'ਚ ਬਚਿਆ ਹੈ ਸਿਰਫ਼ 2 ਦਿਨ ਦਾ ਈਂਧਣ, ਖ਼ਤਰੇ 'ਚ ਪਈ ਹਜ਼ਾਰਾਂ ਮਰੀਜ਼ਾਂ ਦੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।