ਕੁਲਬੀਰ ਸਿੰਘ ਜ਼ੀਰਾ ਦੀਆਂ ਵਧੀਆਂ ਮੁਸ਼ਕਲਾਂ, ਫ਼ਿਲਹਾਲ ਜੇਲ੍ਹ ''ਚੋਂ ਨਹੀਂ ਆਉਣਗੇ ਬਾਹਰ

Thursday, Oct 19, 2023 - 06:28 PM (IST)

ਫਿਰੋਜ਼ਪੁਰ- ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦੱਸ ਦੇਈਏ ਜਮਾਨਤ ਤੋਂ ਬਾਅਦ ਵੀ ਕੁਲਬੀਰ ਸਿੰਘ ਜ਼ੀਰਾ ਜੇਲ੍ਹ 'ਚੋਂ ਬਾਹਰ ਨਹੀਂ ਆ ਸਕਦੇ ਕਿਉਂਕਿ ਉਨ੍ਹਾਂ ਨੂੰ ਇਕ ਮਾਮਲੇ 'ਚੋਂ ਤਾਂ ਜਮਾਨਤ ਮਿਲੀ ਹੈ ਪਰ ਉਨ੍ਹਾਂ 'ਤੇ ਨਾਲ ਹੀ ਦੂਜਾ ਮਾਮਲਾ 751 ਵੀ ਪੈ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਜ਼ੀਰਾ ਦੇ ਸਮਰਥਕ ਬੌਂਡ ਭਰਨ ਆਏ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਜਮਾਨਤ ਨਹੀਂ ਮਿਲੀ ਅਤੇ ਸਮਰਥਕਾਂ ਨੂੰ ਖਾਲੀ ਹੱਥ ਜਾਣਾ ਪਿਆ।

ਇਹ ਵੀ ਪੜ੍ਹੋ- ਹਸਪਤਾਲ 'ਚ ਪਿਓ ਦਾ ਪਤਾ ਲੈਣ ਗਈਆਂ ਧੀਆਂ 'ਤੇ ਲੁਟੇਰਿਆਂ ਨੇ ਬੋਲਿਆ ਧਾਵਾ, ਕੀਤਾ ਲਹੂ ਲੁਹਾਣ

ਦੱਸਣਯੋਗ ਹੈ ਕਿ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਬੀਡੀਪੀਓ ਜ਼ੀਰਾ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਅਣਪਛਾਤੇ ਸਮਰਥਕਾਂ ਦੇ ਖ਼ਿਲਾਫ਼ ਮੁਕਦਮਾ ਨੰਬਰ 120/23 ਦਰਜ ਕੀਤਾ ਸੀ। ਕੁਲਬੀਰ ਸਿੰਘ ਜ਼ੀਰਾ ਨੇ ਇਹ ਐਲਾਨ ਕੀਤਾ ਸੀ ਕਿ ਸੰਗਰਾਂਦ ਵਾਲੇ ਦਿਨ 17 ਅਕਤੂਬਰ ਨੂੰ ਉਹ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰ 'ਤੇ ਨਤਮਸਤਕ ਹੋਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹਾ ਹੈਡ ਕੁਆਰਟਰ 'ਤੇ ਪ੍ਰੈਸ ਕਾਨਫ਼ਰੰਸ ਕਰਨ ਉਪਰੰਤ ਐੱਸਐੱਸਪੀ ਦਫ਼ਤਰ ਫਿਰੋਜ਼ਪੁਰ ਵਿਖੇ ਜਾ ਕੇ ਆਪਣੀ ਗ੍ਰਿਫ਼ਤਾਰੀ ਦੇਣਗੇ ਪਰ ਪੁਲਸ ਨੇ ਉਨ੍ਹਾਂ ਨੂੰ ਸਵੇਰੇ 4.30 ਵਜੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਇਆ ਮਾਝੇ ਦਾ ਸੀਨੀਅਰ ਆਗੂ

ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚ ਸਰਪੰਚ ਸਾਹਿਬਾਨਾਂ ਦੇ ਹੱਕ ਵਿਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਲਗਾਇਆ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਇੱਕ ਅਧਿਕਾਰੀ ਨੇ ਦੱਸਿਆ, "ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਡਿਊਟੀ ਮੈਜਿਸਟ੍ਰੇਟ ਨੇ 30 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।" ਪੁਲਸ ਨੇ ਦੱਸਿਆ ਕਿ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਇੰਡੀਅਨ ਪੀਨਲ ਕੋਡ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News