ਦੇਸ਼ ਦੇ ਸੰਵਿਧਾਨ ਦੀਆਂ ਮੁੱਢਲੀਆਂ ਭਾਵਨਾਵਾਂ ਦੀ ਰਾਖੀ ਕਰਨੀ ਚਾਹੀਦੀ ਹੈ : ਜਾਖੜ

Sunday, Jan 28, 2018 - 01:39 PM (IST)

ਦੇਸ਼ ਦੇ ਸੰਵਿਧਾਨ ਦੀਆਂ ਮੁੱਢਲੀਆਂ ਭਾਵਨਾਵਾਂ ਦੀ ਰਾਖੀ ਕਰਨੀ ਚਾਹੀਦੀ ਹੈ : ਜਾਖੜ

ਅਬੋਹਰ (ਸੁਨੀਲ) - ਗਾਂਧੀ ਮੈਦਾਨ ਵਿਚ ਕਾਂਗਰਸ ਕਮੇਟੀ ਵੱਲੋਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ, ਜਿਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਸਹਿਕਾਰਤਾ ਮੰਤਰੀ ਚੌ. ਸੱਜਨ ਕੁਮਾਰ ਜਾਖੜ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਯੁਵਾ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲਾ ਪ੍ਰਧਾਨ ਸੰਦੀਪ ਜਾਖੜ ਤੇ ਕਾਂਗਰਸ ਕਮੇਟੀ ਦੇ ਜ਼ਿਲਾ ਪ੍ਰਧਾਨ ਵਿਮਲ ਠਠਈ ਵਿਸ਼ੇਸ਼ ਰੂਪ ਤੋਂ ਹਾਜ਼ਰ ਸਨ। ਸੱਜਨ ਜਾਖੜ ਨੇ ਕਿਹਾ ਕਿ ਸਾਨੂੰ ਦੇਸ਼ ਦੇ ਸੰਵਿਧਾਨ ਦੀਆਂ ਮੂਲਭੂਤ ਭਾਵਨਾਵਾਂ ਦੀ ਰਾਖੀ ਕਰਨੀ ਚਾਹੀਦੀ ਹੈ। ਸਾਰੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਤੋਂ ਉਪਰ ਉਠ ਕੇ ਦੇਸ਼ਹਿੱਤ 'ਚ ਅੱਗੇ ਆਉਣਾ ਚਾਹੀਦਾ ਹੈ। ਸ਼੍ਰੀ ਜਾਖੜ ਨੇ ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਪਾਕਿਸਤਾਨ ਦੀ ਅੱਤਕਵਿਰੋਧੀ ਨੀਤੀਆਂ ਤੇ ਉਨ੍ਹਾਂ ਘਰ 'ਚ ਦਾਖਲ ਹੋ ਕੇ ਮਾਰਨ ਦੇ ਦਿੱਤੇ ਗਏ ਬਿਆਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਅੱਤਵਾਦ ਦੇ ਮੁੱਦੇ 'ਤੇ ਭਾਜਪਾ ਨਾਲ ਖੜ੍ਹੀ ਹੈ। ਇਸ ਪ੍ਰੋਗਰਾਮ ਦੌਰਾਨ ਸੁਭਾਸ਼ ਬਾਘਲਾ, ਸ਼ਾਮ ਲਾਲ ਅਰੋੜਾ, ਪੁਨੀਤ ਅਰੋੜਾ, ਰਾਕੇਸ਼ ਕਲਾਨੀ ਆਦਿ ਹਾਜ਼ਰ ਸਨ।


Related News