ਸਾਬਕਾ ਕੌਂਸਲਰ ਬੀਬੀ ਸੁਖਵੰਤ ਕੌਰ ਅਕਾਲੀ ਦਲ ਛੱਡ ਕੇ ਕਾਂਗਰਸ ''ਚ ਸ਼ਾਮਲ

10/24/2017 2:00:48 PM

ਅੰਮ੍ਰਿਤਸਰ (ਵਾਲੀਆ) - ਸਥਾਨਕ ਵੱਲਾ ਪਿੰਡ ਵਿਖੇ ਹੋਏ ਇਕ ਸਮਾਗਮ ਦੌਰਾਨ ਵਾਰਡ ਨੰ. 17 ਤੋਂ ਨਗਰ ਨਿਗਮ ਦੇ ਸਾਬਕਾ ਕੌਂਸਲਰ ਸੁਖਵੰਤ ਕੌਰ ਅਤੇ ਉਨ੍ਹਾਂ ਦੇ ਪਤੀ ਬਾਬਾ ਗੋਰਾ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਵਿਚ ਆਉਣ 'ਤੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ।   ਇਸ ਦੌਰਾਨ ਸਾਬਕਾ ਕੌਂਸਲਰ ਬੀਬੀ ਸੁਖਵੰਤ ਕੌਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਾਤ-ਦਿਨ ਇਕ ਕਰ ਦੇਣਗੇ ਅਤੇ ਹਲਕੇ ਦੇ ਵਿਧਾਇਕ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਡ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਕਾਂਗਰਸ ਸਰਕਾਰਾਂ ਦੀਆਂ ਥੋੜ੍ਹੇ ਦਿਨਾਂ ਦੀਆਂ ਹੀ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਇਸ ਸਮੇਂ ਨਿਰਮਲ ਸਿੰਘ ਥਾਂਦਾ, ਸਤਨਾਮ ਸਿੰਘ ਬਾਜਵਾ, ਦੀਪ ਸਿੰਘ ਨੰਬਰਦਾਰ, ਅਮਿਤਾਭ ਮਨੀ, ਜਸਵਿੰਦਰ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਮਨਦੀਪ ਸਿੰਘ ਮੰਨਾ, ਗੌਰਵ ਆਦਿ ਹਾਜ਼ਰ ਸਨ।