ਸਾਬਕਾ ਕੌਂਸਲਰ ਵਿੱਕੀ ਕਾਲੀਆ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਕੇ. ਡੀ. ਭੰਡਾਰੀ ਨੇ ਦਿੱਤੀ ਸਫ਼ਾਈ

Sunday, Jan 29, 2023 - 01:37 PM (IST)

ਸਾਬਕਾ ਕੌਂਸਲਰ ਵਿੱਕੀ ਕਾਲੀਆ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਕੇ. ਡੀ. ਭੰਡਾਰੀ ਨੇ ਦਿੱਤੀ ਸਫ਼ਾਈ

ਜਲੰਧਰ (ਗੁਲਸ਼ਨ)–ਖ਼ੁਦਕੁਸ਼ੀ ਕਰਨ ਵਾਲੇ ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਨੇ ਆਪਣੇ ਖ਼ੁਦਕੁਸ਼ੀ ਨੋਟ ਵਿਚ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਮੇਤ ਕਈ ਲੋਕਾਂ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਇਸ ’ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਨੇ ਕਿਹਾ ਕਿ ਮੇਰੇ ’ਤੇ ਲਾਏ ਦੋਸ਼ ਪੂਰੀ ਤਰ੍ਹਾਂ ਨਿਰਾਧਾਰ ਹਨ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਮੇਰੀ ਵਿੱਕੀ ਕਾਲੀਆ ਨਾਲ ਕਦੇ ਗੱਲ ਨਹੀਂ ਹੋਈ ਅਤੇ ਨਾ ਹੀ ਅਸੀਂ ਇਕ-ਦੂਜੇ ਨੂੰ ਮਿਲੇ ਹਾਂ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਵਿੱਕੀ ਉਨ੍ਹਾਂ ਦਾ ਸਾਥ ਛੱਡ ਕੇ ਕਾਂਗਰਸ ਖੇਮੇ ਵਿਚ ਚਲੇ ਗਏ ਸਨ। ਉਸ ਦੇ ਬਾਅਦ ਤੋਂ ਵਿੱਕੀ ਨਾਲ ਕਦੀ ਸੰਪਰਕ ਨਹੀਂ ਹੋਇਆ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਹੋਏ ਵੱਡੇ ਖ਼ੁਲਾਸੇ

ਜੂਨ 2022 ਵਿਚ ਸ਼ਹਿਰ ਦੀਆਂ ਕੁਝ ਸੋਸਾਇਟੀਆਂ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਹੋਣ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਵੱਖ-ਵੱਖ ਸੋਸਾਇਟੀਆਂ ਦੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ। ਜਾਂਚ ਤੋਂ ਬਾਅਦ ਵਿੱਕੀ ਕਾਲੀਆ ਅਤੇ ਉਨ੍ਹਾਂ ਦੇ ਬੇਟੇ ’ਤੇ ਕੇਸ ਦਰਜ ਹੋਇਆ, ਜਿਹੜਾ ਕਿ ਅਜੇ ਵੀ ਅਦਾਲਤ ਵਿਚ ਪੈਂਡਿੰਗ ਹੈ। ਕੇਸ ਵਿਚ ਵਿੱਕੀ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੇ ਬੇਟੇ ਦੀ ਜ਼ਮਾਨਤ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਵੀ ਖਾਰਿਜ ਕਰ ਦਿੱਤਾ ਸੀ। ਭੰਡਾਰੀ ਨੇ ਕਿਹਾ ਕਿ ਉਹ ਸ਼ਹਿਰ ਦੇ ਜ਼ਿੰਮੇਵਾਰ ਨਾਗਰਿਕ ਅਤੇ ਭਾਰਤੀ ਜਨਤਾ ਪਾਰਟੀ ਦਾ ਆਗੂ ਹੋਣ ਨਾਤੇ ਉਨ੍ਹਾਂ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਹੋਣ ਦੇ ਮਾਮਲੇ ਨੂੰ ਉਜਾਗਰ ਕੀਤਾ ਸੀ ਪਰ ਕਿਸੇ ਨੂੰ ਵੀ ਕੁਝ ਨਹੀਂ ਕਿਹਾ। ਕਾਨੂੰਨ ਨੇ ਆਪਣਾ ਕੰਮ ਕੀਤਾ ਹੈ, ਇਸ ਵਿਚ ਮੇਰਾ ਕੋਈ ਦੋਸ਼ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਲਵੇਗਾ ਕਰਵਟ, ਧੁੱਪ ਮਗਰੋਂ ਹੁਣ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News