ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

Wednesday, Jun 22, 2022 - 02:48 PM (IST)

ਵੱਡੀ ਖ਼ਬਰ: ਸਾਬਕਾ ਉੱਪ ਮੁੱਖ ਮੰਤਰੀ OP ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਅੰਮ੍ਰਿਤਸਰ - ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਓ.ਪੀ. ਸੋਨੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਸ ਨੇ ਮਾਮਲਾ ਦਰਜ ਕਰ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਓ.ਪੀ.ਸੋਨੀ ਨੂੰ 3 ਵੱਖ-ਵੱਖ ਨੰਬਰਾਂ ਤੋਂ ਵਟਸ ਐੱਪ ਕਾਲ ਰਾਹੀਂ ਧਮਕੀ ਮਿਲੀ ਹੈ। ਅਣਪਛਾਤੇ ਵਿਅਕਤੀ ਨੇ ਸੋਨੀ ਤੋਂ ਪੈਸੇ ਦੀ ਮੰਗ ਕੀਤੀ ਹੈ ਅਤੇ ਪੈਸੇ ਨਾ ਦੇਣ ’ਤੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਮੀਂਹ ਤੇ ਹਨ੍ਹੇਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸ਼ਾਮਿਆਨੇ ਪੁੱਟੇ, ਵੇਖੋ ਵੀਡੀਓ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਤੋਂ 2.5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਮੰਗਣ ਵਾਲੇ ਨੇ ਆਪਣੀ ਪਛਾਣ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਵਜੋਂ ਕੀਤੀ ਹੈ, ਜਿਸ ਨੇ ਆਪਣਾ ਨਾਂ ਪਿੰਦਾ ਦੱਸਿਆ ਹੈ। ਫਿਲਹਾਲ ਪੁਲਸ ਨੇ ਬੋਨੀ ਅਜਨਾਲਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਜਾ ਕੇ ਦਿਓ ਆਪਣਾ ਜਵਾਬ


author

rajwinder kaur

Content Editor

Related News