ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਮਾਨ ਦੀ ਮੌਜੂਦਗੀ ''ਚ ''ਆਪ'' ''ਚ ਸ਼ਾਮਲ

Wednesday, Feb 22, 2023 - 06:08 PM (IST)

ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਮਾਨ ਦੀ ਮੌਜੂਦਗੀ ''ਚ ''ਆਪ'' ''ਚ ਸ਼ਾਮਲ

ਜਲੰਧਰ (ਖੁਰਾਣਾ)-  ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਥੇ ਦੱਸ ਦਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਹੀ ਕਮਲਜੀਤ ਸਿੰਘ ਭਾਟੀਆ ਨੇ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਕਮਲਜੀਤ ਸਿੰਘ ਭਾਟੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। 

ਜ਼ਿਕਰਯੋਗ ਹੈ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਭਾਟੀਆ ਨੂੰ 'ਆਪ' 'ਚ ਸ਼ਾਮਲ ਹੋਣ ਲਈ ਮਨਾਇਆ। ਕਮਲਜੀਤ ਸਿੰਘ ਭਾਟੀਆ ਅਕਾਲੀ ਦਲ ਦਾ ਇਕ ਵੱਡਾ ਚਿਹਰਾ ਮੰਨੇ ਜਾਂਦੇ ਸਨ ਅਤੇ  10 ਸਾਲ ਅਕਾਲੀ ਦਲ ਦੀ ਪਾਰਟੀ ਵਿਚ ਰਹਿ ਕੇ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ। 

ਇਹ ਵੀ ਪੜ੍ਹੋ : ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News