ਪੰਜ ਤੱਤਾਂ ’ਚ ਵਿਲੀਨ ਹੋਏ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ
Monday, Jul 03, 2023 - 05:33 PM (IST)

ਪਟਿਆਲਾ : ਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ’ਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਥੇ ਅਨੇਕਾਂ ਲੋਕਾਂ ਨੇ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਪਹੁੰਚਕੇ ਸ਼ਰਧਾਂਜਲੀ ਭੇਟ ਕੀਤੀ।