ਪੰਜਾਬ ਦੇ ਸਾਬਕਾ DGP ਭਾਵਰਾ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ

Thursday, Sep 08, 2022 - 03:45 PM (IST)

ਪੰਜਾਬ ਦੇ ਸਾਬਕਾ DGP ਭਾਵਰਾ ਨੇ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਸੂਬਾ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਵੀ. ਕੇ. ਭਾਵਰਾ ਨੇ ਆਪਣੇ ਜਵਾਬ 'ਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਸੂਬਾ ਸਰਕਾਰ ਦੇ ਨੋਟਿਸ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ 2 ਦਰਜਨ ਤੋਂ ਜ਼ਿਆਦਾ ਸਵਾਲ ਪੁੱਛੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਸਲ ਸੱਚ ਨੇ ਹਰ ਕਿਸੇ ਨੂੰ ਕਰ ਛੱਡਿਆ ਹੱਕਾ-ਬੱਕਾ (ਵੀਡੀਓ)

ਹਾਲ ਹੀ 'ਚ ਵੀ. ਕੇ. ਭਾਵਰਾ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਾਇਆ ਗਿਆ ਹੈ। ਦੱਸਣਯੋਗ ਹੈ ਕਿ 2 ਮਹੀਨੇ ਪਹਿਲਾਂ ਵੀ. ਕੇ. ਭਾਵਰਾ ਛੁੱਟੀ 'ਤੇ ਚਲੇ ਗਏ ਸਨ ਅਤੇ ਉਨ੍ਹਾਂ ਨੇ ਕੇਂਦਰੀ ਡੈਪੁਟੇਸ਼ਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਏ. ਜੀ. ਦਫ਼ਤਰ 'ਚ ਲਾਅ ਅਫ਼ਸਰਾਂ ਦੀ ਭਰਤੀ ਵਾਲੇ ਇਸ਼ਤਿਹਾਰ ਨੂੰ ਚੁਣੌਤੀ, ਸਰਕਾਰ ਨੂੰ ਨੋਟਿਸ ਜਾਰੀ

ਹੁਣ 2 ਮਹੀਨੇ ਦੀ ਛੁੱਟੀ ਖ਼ਤਮ ਹੋਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਾ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News