ਪੰਜਾਬ ਦੀ ਸਿਆਸਤ 'ਚ ਆ ਸਕਦੇ ਨੇ ਸਾਬਕਾ DGP ਸਹੋਤਾ

Friday, Apr 12, 2024 - 05:16 PM (IST)

ਚੰਡੀਗੜ੍ਹ- ਪੰਜਾਬ ਦੇ ਸਾਬਕਾ  DGP ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸੂਬੇ ਦੀ ਸਿਆਸਤ ਵਿੱਚ ਐਂਟਰੀ ਕਰ ਸਕਦੇ ਹਨ। 1988 ਬੈਚ ਦੇ ਸਾਬਕਾ ਆਈ. ਪੀ. ਐੱਸ. ਸਹੋਤਾ ਸਤੰਬਰ 2022 ਵਿੱਚ ਸੇਵਾਮੁਕਤ ਹੋਏ। ਦੱਸਿਆ ਜਾ ਰਿਹਾ ਹੈ ਕਿ ਉਹ ਹੁਸ਼ਿਆਰਪੁਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਨੇੜਲੇ ਪਿੰਡ ਦਾ ਵਸਨੀਕ ਹਨ। ਉਹ ਧਾਰਮਿਕ ਸਿੱਖ ਵਾਲਮੀਕਿ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਹੈ, ਜਿਸ ਦੀ ਦੁਆਬੇ ਵਿਚ ਅਹਿਮ ਮੌਜੂਦਗੀ ਹੈ।

ਇਹ ਵੀ ਪੜ੍ਹੋ- ਵਿਦੇਸ਼ੋਂ ਆਈ 40 ਦਿਨਾਂ ਬਾਅਦ ਨੌਜਵਾਨ ਦੀ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਦੋਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਤਿੰਨ ਮਹੀਨਿਆਂ ਲਈ ਮੁੱਖ ਮੰਤਰੀ ਬਣਾਇਆ ਸੀ ਤਾਂ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਗਿਆ ਸੀ। ਸਹੋਤਾ ਵੀ ਭਾਜਪਾ ਹਾਈਕਮਾਂਡ ਦੇ ਸੰਪਰਕ ਵਿੱਚ ਹਨ।

ਇਹ ਵੀ ਪੜ੍ਹੋ-  ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News