ਬ੍ਰਿਟੇਨ ਨੂੰ ਆਪਣਾ ਹੱਬ ਬਣਾ ਰਹੇ ਨੇ ਖਾਲਿਤਸਾਨ ਸਮਰਥਕ : ਸ਼ਸ਼ੀਕਾਂਤ

08/01/2019 11:20:07 AM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸ਼ਸ਼ੀਕਾਂਤ ਨੇ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਸਮਰਥਕ ਇਨ੍ਹੀਂ ਦਿਨੀਂ ਬਰਮਿੰਘਮ ਸ਼ਹਿਰ 'ਚ ਆਪਣੇ ਨਵੇਂ ਟਿਕਾਣੇ ਬਣਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ ਅਤੇ ਇਹ ਸਭ ਕੁਝ ਪਾਕਿਸਤਾਨ ਦੀ ਸ਼ੈਅ 'ਤੇ ਕੀਤਾ ਜਾ ਰਿਹਾ ਹੈ। ਸ਼ਸ਼ੀਕਾਂਤ ਨੇ ਕਿਹਾ ਹੈ ਕਿ ਉਹ ਖਾਲਿਸਤਾਨੀ ਸਮਰਥਕ ਬਰਮਿੰਘਮ 'ਚ ਇਕ ਵਧੀਆ ਥਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਜਿੱਥੋਂ ਰੈਲੀਆਂ ਦਾ ਆਯੋਜਨ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਵਲੋਂ ਮੰਗ ਕੀਤੀ ਗਈ ਹੈ ਕਿ ਵਿਦੇਸ਼ 'ਚ ਖਾਲਿਸਤਾਨ ਸਮਰਥਕਾਂ ਨੂੰ ਰੈਲੀਆਂ ਆਯੋਜਿਤ ਕਰਨ ਲਈ ਮਨਜ਼ੂਰੀ ਨਹੀਂ ਦਿੱਤੀ ਜਾਣੀ ਚਾਹੀਦੀ ਹੈ ਪਰ ਬ੍ਰਿਟਿਸ਼ ਸਰਕਾਰ ਇਹ ਕਹਿੰਦੇ ਹੋਏ ਇਕ ਵੱਖਰਾ ਰੁਖ ਅਪਣਾ ਰਹੀ ਹੈ ਕਿ ਜਦੋਂ ਤੱਕ ਖਾਲਿਸਤਾਨੀ ਸਮਰਥਕ ਹਿੰਸਾ 'ਚ ਸ਼ਾਮਲ ਨਹੀਂ ਹੋਣਗੇ, ਬ੍ਰਿਟਿਸ਼ ਸਰਕਾਰ ਉਨ੍ਹਾਂ 'ਤੇ ਕਾਰਵਾਈ ਕਰਨ 'ਚ ਅਸਮਰੱਥ ਹੈ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਡੀ. ਜੀ. ਪੀ. ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਬ੍ਰਿਟੇਨ ਦੇ ਮੁੱਖ ਸ਼ਹਿਰਾਂ 'ਚ ਖਾਲਿਸਤਾਨ ਸਮਰਥਕਾਂ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ 'ਚ ਤੇਜ਼ੀ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਭਾਰਤ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ 'ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾਉਣ 'ਚ ਨਾਕਾਮ ਰਿਹਾ ਹੈ।


Babita

Content Editor

Related News