ਕੋਟਕਪੂਰਾ ਗੋਲੀਕਾਂਡ : ਸਾਬਕਾ DGP ਸੁਮੇਧ ਸੈਣੀ ਅਦਾਲਤ ’ਚ ਪੇਸ਼, ਜ਼ਮਾਨਤ ’ਤੇ ਰਿਹਾਅ

04/02/2023 8:36:41 AM

ਫਰੀਦਕੋਟ (ਜਗਦੀਸ਼)- ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਫਰੀਦਕੋਟ ਦੀ ਅਦਾਲਤ ਵਿਚ ਬਤੌਰ ਮੁਲਜ਼ਮ ਨਿੱਜੀ ਤੌਰ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਪੁੱਜੇ, ਜਿਸ ’ਤੇ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਨੇ ਪੰਜਾਬ ਅਤੇ ਹਰਿਅਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ 5 ਲੱਖ ਰੁਪਏ ਦੇ ਜ਼ਮਾਨਤਨਾਮੇ ’ਤੇ ਮੁਚੱਲਕੇ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ, ਡੀ. ਆਈ. ਜੀ. ਚਾਹਲ ਵੱਲੋਂ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਫਰੀਦਕੋਟ ਦੀ ਅਦਾਲਤ ਵਿੱਚ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਨ੍ਹਾਂ ਉੱਪਰ ਕੋਟਕਪੂਰਾ ਗੋਲੀਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਐੱਸ. ਆਈ. ਟੀ. ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪੁਲਸ ਦੇ 6 ਉੱਚ ਅਧਿਕਾਰੀਆਂ ਖਿਲਾਫ ਬੀਤੀ 24 ਫਰਵਰੀ ਨੂੰ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ। ਸੁਮੇਧ ਸੈਣੀ ਨੂੰ ਅਦਾਲਤ ਨੇ 7 ਹਜ਼ਾਰ ਪੰਨਿਆਂ ਦੇ ਚਲਾਨ ਦੀਆਂ ਨਕਲਾਂ ਮੁਹੱਈਆ ਕਰਵਾ ਕੇ 12 ਅਪ੍ਰੈਲ 2023 ਨੂੰ ਮੁੜ ਅਦਾਲਤ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News