ਪੰਜਾਬ ਦੇ ਸਾਬਕਾ DGP ਸੈਣੀ ਦੀ ਜ਼ਮਾਨਤ ਪਟੀਸ਼ਨ ''ਤੇ ਫੈਸਲਾ 11 ਮਈ ਨੂੰ
Saturday, May 09, 2020 - 08:32 PM (IST)
ਮੋਹਾਲੀ (ਰਾਣਾ) : ਆਈ. ਏ. ਐੱਸ ਦੇ ਬੇਟੇ ਨੂੰ ਅਗਵਾ ਕਰਨ ਦੇ ਮਾਮਲੇ ਸਬੰਧੀ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਕੇਸ 'ਚ ਸ਼ਨੀਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਪੁਲਸ ਵੱਲੋਂ ਅਦਾਲਤ 'ਚ ਕੇਸ ਨਾਲ ਜੁੜਿਆ ਹੋਇਆ ਰਿਕਾਰਡ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਸਾਬਕਾ ਡੀ. ਜੀ. ਪੀ. ਅਤੇ ਸਰਕਾਰੀ ਵਕੀਲ ਵਿਚਕਾਰ ਕਾਫੀ ਦੇਰ ਤੱਕ ਬਹਿਸ ਹੋਈ। ਇਸ ਦੌਰਾਨ ਅਦਾਲਤ ਨੇ ਆਪਣਾ ਫੈਸਲਾ 11 ਮਈ ਤੱਕ ਸੁਰੱਖਿਅਤ ਰੱਖ ਲਿਆ ਹੈ। ਹੁਣ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 11 ਮਈ ਨੂੰ ਹੀ ਹੋਵੇਗਾ।
ਦੱਸਣਯੋਗ ਹੈ ਕਿ ਮੋਹਾਲੀ ਦੇ ਮਟੌਰ ਥਾਣੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਸਮੇਤ 8 ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੇ ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਪਟੀਸ਼ਨ ਲਾਈ ਸੀ, ਜਿਸ ਤੇ ਅਗਲੀ ਸੁਣਵਾਈ 9 ਮਈ ਨੂੰ ਤੈਅ ਕੀਤੀ ਗਈ ਸੀ ਅਤੇ ਮੋਹਾਲੀ ਪੁਲਸ ਨੂੰ ਵੀ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।