ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ

08/26/2020 9:52:58 AM

ਮੋਹਾਲੀ (ਪਰਦੀਪ) : ਬਹੁ-ਚਰਚਿਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਗ੍ਰਿਫ਼ਤਾਰੀ ਤੋਂ 2 ਦਿਨ ਦੀ ਰਾਹਤ ਮਿਲ ਗਈ ਹੈ। ਇਸ ਸਬੰਧੀ ਮੋਹਾਲੀ ਦੇ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੈ ਅਗਨੀਹੋਤਰੀ ਵੱਲੋਂ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 27 ਅਗਸਤ ਤੱਕ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗੰਡਾਸੇ-ਦਾਤਰਾਂ ਨਾਲ ਵੱਢਿਆ ਨੌਜਵਾਨ, ਖੂਨ ਦੀਆਂ ਵਗਦੀਆਂ ਧਾਰਾਂ ਦੇਖ ਕੰਬੀ ਲੋਕਾਂ ਦੀ ਰੂਹ

ਇਸ ਮਾਮਲੇ 'ਚ ਧਾਰਾ-302 ਸ਼ਾਮਲ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਡੀ. ਜੀ. ਪੀ. ਨੂੰ ਗ੍ਰਿਫ਼ਤਾਰੀ ਸਬੰਧੀ ਤਿੰਨ ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਹਿਲਾਂ ਤੋਂ ਹੀ ਅੰਤਰਿਮ ਜ਼ਮਾਨਤ ’ਤੇ ਚੱਲ ਰਹੇ ਸਾਬਕਾ ਡੀ. ਜੀ. ਪੀ. ਵੱਲੋਂ ਮੋਹਾਲੀ ਦੀ ਅਦਾਲਤ 'ਚ ਅਰਜ਼ੀ ਦਾਖ਼ਲ ਕਰ ਕੇ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਮੋਗਾ ਦੇ ਵਿਧਾਇਕ ਨੇ ਜਿੱਤੀ 'ਕੋਰੋਨਾ' ਦੀ ਜੰਗ, ਦੁਆਵਾਂ ਲਈ ਲੋਕਾਂ ਦਾ ਕੀਤਾ ਧੰਨਵਾਦ

ਇਸ ਸਬੰਧੀ ਮੋਹਾਲੀ ਦੇ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਦੀ ਗ੍ਰਿਫ਼ਤਾਰੀ ’ਤੇ 27 ਅਗਸਤ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਜੱਥੇਦਾਰ ਖਿਲਾਫ਼ ਫਿਰ ਕੱਢੀ ਭੜਾਸ, ਜਾਣੋ ਕੀ ਬੋਲੇ
 


Babita

Content Editor

Related News