ਸਾਬਕਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ

Wednesday, Jul 10, 2019 - 09:16 PM (IST)

ਸਾਬਕਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ

ਜਲੰਧਰ (ਧਵਨ)—ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਅੱਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਸੂਬਾ ਸੂਚਨਾ ਕਮਿਸ਼ਨਰ ਦੇ ਤੌਰ 'ਤੇ ਪੱਤਰਕਾਰ ਅਸਿਤ ਜੌਲੀ ਨੇ ਵੀ ਸਹੁੰ ਚੁੱਕੀ। ਸੁਰੇਸ਼ ਅਰੋੜਾ ਜੋ ਕਿ ਹਾਲ ਹੀ 'ਚ ਡੀ. ਜੀ. ਪੀ. ਅਹੁਦੇ ਤੋਂ ਸੇਵਾ ਮੁਕਤ ਹੋਏ ਹਨ, ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਰੂਪ ਵਿਚ ਨਾਮਜ਼ਦ ਕੀਤਾ ਸੀ। ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਨੇ ਅੱਜ ਸੁਰੇਸ਼ ਅਰੋੜਾ ਤੇ ਅਸਿਤ ਜੌਲੀ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਰੌਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਸੁਰੇਸ਼ ਅਰੋੜਾ ਤੇ ਅਸਿਤ ਜੌਲੀ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਦੋਵੇਂ ਪੰਜਾਬ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੁਰੇਸ਼ ਅਰੋੜਾ ਨੇ ਪੁਲਸ ਮੁਖੀ ਰਹਿੰਦਿਆਂ ਵੀ ਪੁਲਸ ਦੀਆਂ ਸ਼ਲਾਘਾਯੋਗ ਸੇਵਾਵਾਂ ਸੂਬੇ ਨੂੰ ਦਿੱਤੀਆਂ ਹਨ ਤੇ ਉਹ ਉਮੀਦ ਕਰਦੇ ਹਨ ਕਿ ਅਰੋੜਾ ਤੇ ਜੌਲੀ ਆਪਣੇ ਨਵੇਂ ਕਾਰਜਭਾਰ ਵਿਚ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣਗੇ।


author

Karan Kumar

Content Editor

Related News