ਸਾਬਕਾ DIG ਭੁੱਲਰ ਦੀ ਨਿਆਇਕ ਹਿਰਾਸਤ ''ਚ ਫਿਰ ਵਾਧਾ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ

Thursday, Nov 20, 2025 - 05:24 PM (IST)

ਸਾਬਕਾ DIG ਭੁੱਲਰ ਦੀ ਨਿਆਇਕ ਹਿਰਾਸਤ ''ਚ ਫਿਰ ਵਾਧਾ, ਜਾਣੋ ਹੁਣ ਕਦੋਂ ਹੋਵੇਗੀ ਸੁਣਵਾਈ

ਚੰਡੀਗੜ੍ਹ : ਸੀ. ਬੀ. ਆਈ. ਨੇ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਦੀ ਨਿਆਇਕ ਹਿਰਾਸਤ ਫਿਰ ਵਧਾ ਦਿੱਤੀ ਅਤੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਅਤੇ RC ਨੂੰ ਲੈ ਕੇ ਵੱਡੀ ਰਾਹਤ, ਲੱਖਾਂ ਵਾਹਨ ਮਾਲਕਾਂ ਨੂੰ...

ਮੁਅੱਤਲ ਡੀ. ਆਈ. ਜੀ. ਭੁੱਲਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਹੋਣੀ ਹੈ। ਇਸ ਦੌਰਾਨ ਭੁੱਲਰ ਦੇ ਪਰਿਵਾਰ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਲਈ ਘਰੇਲੂ ਖ਼ਰਚਿਆਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਉਨ੍ਹਾਂ ਦੇ ਸਾਰੇ ਖ਼ਾਤੇ ਫ੍ਰੀਜ਼ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Punjab : RSS ਆਗੂ ਦੇ ਪੁੱਤ ਦਾ ਕਤਲ ਕਰਨ ਵਾਲੇ ਮਾਸਟਰਮਾਈਂਡ ਦਾ ਐਨਕਾਊਂਟਰ, ਚੱਲੀਆਂ ਗੋਲੀਆਂ (ਵੀਡੀਓ)

ਇਸ ਲਈ ਪਰਿਵਾਰ ਨੂੰ ਅਦਾਲਤ ਅੱਗੇ ਖ਼ਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਮੰਗ ਕੀਤੀ ਗਈ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News