ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਪੁੱਜੇ ਹਾਈਕੋਰਟ, ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
Sunday, Nov 23, 2025 - 01:53 PM (IST)
ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਪੰਜਾਬ ਪੁਲਸ ਦੇ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਸੀ. ਬੀ. ਆਈ. ਦੀ ਕਾਰਵਾਈ 'ਤੇ ਵੀ ਗੰਭੀਰ ਸਵਾਲ ਚੁੱਕੇ ਹਨ। ਰਿਸ਼ਵਤਖੋਰੀ ਅਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭੁੱਲਰ ਨੇ ਆਪਣੀ ਨਵੀਂ ਪਟੀਸ਼ਨ 'ਚ ਤਰਕ ਦਿੱਤਾ ਹੈ ਕਿ ਸੀ. ਬੀ. ਆਈ. ਵਲੋਂ ਜਾਂਚ ਅਤੇ ਗ੍ਰਿਫ਼ਤਾਰੀ ਕਾਨੂੰਨੀ ਤੌਰ 'ਤੇ ਉੱਚਿਤ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
ਉਨ੍ਹਾਂ ਦੀ ਪਟੀਸ਼ਨ ਚਾਰ ਮੁੱਖ ਤਰਕਾਂ 'ਤੇ ਆਧਾਰਿਤ ਹੈ, ਜੋ ਉਨ੍ਹਾਂ ਅਨੁਸਾਰ ਸੀ. ਬੀ. ਆਈ. ਦੀ ਕਾਰਵਾਈ ਨੂੰ ਅਸੰਵਿਧਾਨਿਕ ਬਣਾਉਂਦੇ ਹਨ। ਦੱਸਣਯੋਗ ਹੈ ਕਿ ਭੁੱਲਰ ਨੂੰ ਸੀ. ਬੀ. ਆਈ. ਨੇ 16 ਅਕਤੂਬਰ ਨੂੰ 8 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ।
ਉਸ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ 'ਚ ਕਥਿਤ ਤੌਰ 'ਤੇ ਭਾਰੀ ਮਾਤਰਾ 'ਚ ਨਕਦੀ, ਸੋਨਾ ਅਤੇ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ ਬਰਾਮਦ ਹੋਏ। ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। 29 ਅਕਤੂਬਰ ਨੂੰ ਸੀ. ਬੀ. ਆਈ. ਨੇ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ 'ਚ ਦੂਜੀ ਐੱਫ. ਆਈ. ਆਰ. ਦਰਜ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
