ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ ਬਿਆਨ

Saturday, Jun 28, 2025 - 04:28 PM (IST)

ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ ਬਿਆਨ

ਮੋਹਾਲੀ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਮਾਮਲੇ 'ਚ ਈ. ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਅੱਜ ਵਿਜੀਲੈਂਸ ਦਫ਼ਤਰ ਵਿਖੇ ਪੁੱਜੇ ਅਤੇ ਵਿਜੀਲੈਂਸ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਨੇ ਵਿਜੀਲੈਂਸ ਨੂੰ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਡਰੱਗ ਤਸਕਰ ਜਗਦੀਸ਼ ਭੋਲਾ ਦੀ ਗ੍ਰਿਫ਼ਤਾਰੀ ਸਮੇਂ ਜਾਂਚ ਦੌਰਾਨ ਜਿਹੜੀ ਰਿਪੋਰਟ ਸਾਹਮਣੇ ਆਈ ਸੀ, ਉਸ 'ਚ ਮਜੀਠੀਆ ਦਾ ਨਾਂ ਸ਼ਾਮਲ ਸੀ ਅਤੇ ਜੇਕਰ ਉਸ ਸਮੇਂ ਮੈਨੂੰ ਸਹੀ ਤਰੀਕੇ ਨਾਲ ਜਾਂਚ ਕਰਨ ਦੀ ਆਗਿਆ ਹੁੰਦੀ ਤਾਂ ਹੁਣ ਤੱਕ ਕਈ ਨਸ਼ਾ ਤਸਕਰ ਸਲਾਖ਼ਾਂ ਪਿੱਛੇ ਹੋਣੇ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਨਿਰੰਜਣ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ 'ਚ ਪੂਰਾ ਸਹਿਯੋਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮੈਂ ਨਸ਼ਾ ਤਸਕਰਾਂ ਖ਼ਿਲਾਫ਼ ਹਮੇਸ਼ਾ ਲੜਾਈ ਲੜਾਂਗਾ। ਇਸ ਤਰ੍ਹਾਂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਦਿਖਾਈ ਦੇ ਰਹੀਆਂ ਹਨ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਜਾਰੀ ਹੋਇਆ ਸ਼ਡਿਊਲ

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ 'ਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ 7 ਦਿਨਾਂ ਦੇ ਰਿਮਾਂਡ 'ਤੇ ਚੱਲ ਰਹੇ ਹਨ। ਇਸ ਮਾਮਲੇ ਸਬੰਧੀ ਅਦਾਲਤ 'ਚ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News