ਇਰਾਕ 'ਚ ਮਾਰੇ ਗਏ ਪ੍ਰਿਤਪਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਢੀਂਡਸਾ (ਵੀਡੀਓ)

04/06/2018 2:14:38 PM

ਧੂਰੀ (ਸੰਜੀਵ ਜੈਨ)- ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਇਰਾਕ 'ਚ ਮਾਰੇ ਗਏ ਪ੍ਰਿਤਪਾਲ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਇਰਾਕ 'ਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਵਿੱਤੀ ਮਦਦ ਕਰਦੇ ਹੋਏ ਦਿੱਤੀ ਗਈ ਰਾਹਤ ਰਾਸ਼ੀ ਨੂੰ ਹੋਰ ਵਧਾਵੇ ਅਤੇ ਜਲਦ ਤੋਂ ਜਲਦ ਪਰਿਵਾਰ ਦੇ ਯੋਗ ਮੈਂਬਰਾਂ ਨੂੰ ਨੌਕਰੀ ਦੇਵੇ। ਕੇਂਦਰ ਸਰਕਾਰ ਵੱਲੋਂ ਇਰਾਕ 'ਚ ਮਾਰੇ ਗਏ ਵਿਅਕਤੀਆਂ ਨੂੰ ਦੇਰੀ ਨਾਲ ਮ੍ਰਿਤਕ ਕਰਾਰ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਯਕੀਨ ਨਹੀਂ ਹੋਇਆ, ਉਦੋਂ ਤੱਕ ਕੇਂਦਰ ਸਰਕਾਰ ਵੱਲੋਂ ਐਲਾਨ ਨਹੀਂ ਕੀਤਾ ਗਿਆ। ਵੀ. ਕੇ. ਸਿੰਘ ਵੱਲੋਂ ਇਰਾਕ 'ਚ ਮਾਰੇ ਗਏ 39 ਭਾਰਤੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਇਰਾਕ ਜਾਣ ਸਬੰਧੀ ਕੀਤੀ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਦੀ ਲੋੜ ਨਹੀਂ ਹੁੰਦੀ ਸਗੋਂ ਆਪਾਂ ਸਾਰੇ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ। ਵੀ. ਕੇ. ਸਿੰਘ ਅਨੇਕਾਂ ਉਚ ਅਹੁਦਿਆਂ 'ਤੇ ਰਹੇ ਹਨ ਅਤੇ ਹੋ ਸਕਦਾ ਉਨ੍ਹਾਂ ਦੀ ਭਾਵਨਾ ਕੁੱਝ ਹੋਰ ਕਹਿਣ ਦੀ ਹੋਵੇ ਅਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਾਰੇ ਗਏ 39 ਭਾਰਤੀਆਂ 'ਚੋਂ ਕੋਈ ਵੀ ਗੈਰ-ਕਾਨੂੰਨੀ ਤਰੀਕੇ ਨਾਲ ਇਰਾਕ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਵਿੱਤੀ ਮਦਦ ਸਬੰਧੀ ਢੀਂਡਸਾ ਪਰਿਵਾਰ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਲਈ ਕਿਹਾ ਜਾਵੇਗਾ।  ਇਸ ਮੌਕੇ ਵਿੱਕੀ ਪਰੋਚਾ, ਮੈਂਬਰ ਐੱਸ. ਜੀ. ਪੀ. ਸੀ. ਭੁਪਿੰਦਰ ਸਿੰਘ ਭਲਵਾਨ, ਜਤਿੰਦਰ ਸਿੰਘ ਸੋਨੀ ਮੰਡੇਰ, ਸੁਰਿੰਦਰਪਾਲ ਸਿੰਘ ਨੀਟਾ, ਅਜੈ ਪਰੋਚਾ ਕੌਂਸਲਰ, ਗੁਰਵਿੰਦਰ ਸਿੰਘ ਗਿੱਲ ਤੇ ਮਨਵਿੰਦਰ ਸਿੰਘ ਬਿੰਨਰ ਵੀ ਹਾਜ਼ਰ ਸਨ।  


Related News