ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿਹਾਂਤ (ਵੀਡੀਓ)

Thursday, Jun 28, 2018 - 07:24 PM (IST)

ਨਵੀਂ ਦਿੱਲੀ/ਚੰਡੀਗੜ੍ਹ — ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਘ ਦਾ ਦਿੱਲੀ 'ਚ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ। ਸੁਰਦਿੰਰ ਸਿੰਗਲਾ ਪਿੰਡ ਸਮਾਣਾ ਦੇ ਰਹਿਣ ਵਾਲੇ ਸਨ ਅਤੇ 1992 ਤੋਂ ਲੈ ਕੇ 1998 ਤੱਕ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸਿੰਗਲਾ ਪਿਛਲੀ ਕੈਪਟਨ ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹੇ ਸਨ। ਦੱਸਣਯੋਗ ਹੈ ਕਿ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਲੋਧੀ ਰੋਡ ਦੇ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ। ਉਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਸਿੰਗਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


Related News