ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

09/05/2022 6:24:32 PM

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ ਵਿਚ ਹਨ। ਪਿਛਲੀ ਸੁਣਵਾਈ ਵਿਚ ਸਰਕਾਰ ਅਤੇ ਸਾਬਕਾ ਮੰਤਰੀਆਂ ਦੇ ਵਕੀਲਾਂ ਵਿਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਫੈ਼ਸਲਾ ਰਾਖਵਾਂ ਰੱਖ ਲਿਆ ਸੀ। 

ਇਹ ਵੀ ਪੜ੍ਹੋ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਸ਼ਾਨਦਾਰ ਤੋਹਫਾ, ਮੁੱਖ ਮੰਤਰੀ ਨੇ ਕੀਤੇ ਤਿੰਨ ਵੱਡੇ ਐਲਾਨ

ਕੀ ਹੈ ਮਾਮਲਾ

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ’ਤੇ ਜੰਗਲਾਤ ਘਪਲੇ ਦਾ ਦੋਸ਼ ਹੈ। ਦੋਸ਼ ਹੈ ਕਿ ਧਰਮਸੋਤ ਨੇ ਇਕ ਦਰੱਖਤ ਵੱਢਣ ਦੇ ਬਦਲੇ 500 ਰੁਪਏ ਰਿਸ਼ਵਤ ਲਈ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸੇ ਮਾਮਲੇ ਵਿਚ ਸੰਗਤ ਸਿੰਘ ਗਿਲਜੀਆਂ ਵੀ ਮੁਲਜ਼ਮ ਹਨ। ਹਾਈਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਵਿਜੀਲੈਂਸ ਨੇ ਉਨ੍ਹਾਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਬਿਊਟੀ ਪਾਰਲਰ ’ਚ ਕਤਲ ਕੀਤੀ ਗਈ ਕੁੜੀ ਦੇ ਮਾਮਲੇ ’ਚ ਨਵਾਂ ਮੋੜ, ਕਾਤਲ ਦੋਸਤ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News