ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਗੈਂਗਸਟਰ 'ਕੁਲਵੀਰ ਨਰੂਆਣਾ' ਦਾ ਗੋਲੀਆਂ ਮਾਰ ਕੇ ਕਤਲ (ਤਸਵੀਰਾਂ)

Wednesday, Jul 07, 2021 - 09:54 AM (IST)

ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਗੈਂਗਸਟਰ 'ਕੁਲਵੀਰ ਨਰੂਆਣਾ' ਦਾ ਗੋਲੀਆਂ ਮਾਰ ਕੇ ਕਤਲ (ਤਸਵੀਰਾਂ)

ਬਠਿੰਡਾ (ਵਿਜੇ) : ਬਠਿੰਡਾ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਐਸ. ਐਸ. ਪੀ. ਬਠਿੰਡਾ ਭੁਪਿੰਦਰਜੀਤ ਸਿੰਘ ਵੱਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੁਲਵੀਰ ਨਰੂਆਣਾ ਅਤੇ ਉਸ ਦੇ ਇਕ ਸਾਥੀ ਚਮਕੌਰ ਸਿੰਘ ਨੂੰ ਉਸ ਦੇ ਹੀ ਸੁਰੱਖਿਆ ਗਾਰਡ ਨੇ ਗੋਲੀਆਂ ਨਾਲ ਭੁੰਨ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਦਿਲੀਪ ਕੁਮਾਰ' ਦਾ ਦਿਹਾਂਤ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

PunjabKesari

 

ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਸਵੇਰ ਦੇ ਸਮੇਂ ਉਸ ਵੇਲੇ ਅੰਜਾਮ ਦਿੱਤਾ ਗਿਆ, ਜਦੋਂ ਤਲਵੰਡੀ ਵਾਸੀ ਮੰਨਾ ਨਾਂ ਦਾ ਵਿਅਕਤੀ ਕੁਲਵੀਰ ਨਾਲ ਗੱਡੀ 'ਚ ਬੈਠ ਗਿਆ। ਉਕਤ ਵਿਅਕਤੀ ਕੁਲਵੀਰ ਨਾਲ ਹੀ ਰਹਿੰਦਾ ਸੀ। ਉਸ ਨੇ ਚਾਹ ਪੀਣ ਦੇ ਬਹਾਨੇ ਗੱਡੀ 'ਚ ਬੈਠ ਕੇ ਕੁਲਵੀਰ ਨੂੰ ਤਿੰਨ ਗੋਲੀਆਂ ਮਾਰੀਆਂ, ਜਿਸ ਕਾਰਨ ਕੁਲਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੌਰਾਨ ਜ਼ਖਮੀ ਹੋਏ ਕੁਲਵੀਰ ਦੇ ਸਾਥੀ ਚਮਕੌਰ ਸਿੰਘ ਦੀ ਹਸਪਤਾਲ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ

PunjabKesari

ਸੂਤਰਾਂ ਮੁਤਾਬਕ ਦੋਸ਼ੀ ਨੂੰ ਪੁਲਸ ਨੇ ਘੇਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦੋਸ਼ੀ ਨੂੰ ਵੀ ਗੋਲੀ ਲੱਗੀ ਹੈ ਪਰ ਪੁਲਸ ਵੱਲੋਂ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਫਿਲਹਾਲ ਪੁਲਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਜੂਨ ਨੂੰ ਵੀ ਕੁਲਵੀਰ ਨਰੂਆਣਾ 'ਤੇ ਫਾਇਰਿੰਗ ਕਰਦੇ ਹੋਏ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ 'ਚ ਕੁਲਵੀਰ ਨਰੂਆਣਾ ਬੁਲੇਟ ਪਰੂਫ ਗੱਡ ਹੋਣ ਕਾਰਨ ਵਾਲ-ਵਾਲ ਬਚ ਗਿਆ ਸੀ ਪਰ ਇਸ ਵਾਰ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

PunjabKesari


author

Babita

Content Editor

Related News