ਸਾਬਕਾ ਸਰਕਾਰਾਂ ਭ੍ਰਿਸ਼ਟਾਚਾਰ ਤੇ ਕਿਸਾਨਾਂ ਦੀ ਬਰਬਾਦੀ ਰੋਕਣ ’ਚ ਨਾਕਾਮ ਰਹੀਆਂ : ਭਗਵੰਤ ਮਾਨ

05/21/2022 4:39:51 PM

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ’ਚ ਕਾਮਯਾਬ ਹੋ ਸਕੀਆਂ ਅਤੇ ਨਾ ਹੀ ਸਿੱਖਿਆ ਅਤੇ ਖੇਤੀਬਾੜੀ ਖੇਤਰ ’ਚ ਆਪਣੀ ਕਾਰਗੁਜ਼ਾਰੀ ਦਿਖਾ ਸਕੀਆਂ। ਉਨ੍ਹਾਂ ਸ਼ਨੀਵਾਰ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਸਿਖਰਾਂ ’ਤੇ ਸੀ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਅਾ। ਉਨ੍ਹਾਂ ‘ਆਪ’ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਬਣਨ ਦੇ ਕੁਝ ਦਿਨਾਂ ਅੰਦਰ ਹੀ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ : ਭਾਜਪਾ ’ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ ਨੂੰ ਰਾਜਾ ਵੜਿੰਗ ਨੇ ਦਿੱਤੀ ਚੁਣੌਤੀ

ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ, ਇਸ ਲਈ ਇਸ ਨੂੰ ਖ਼ਤਮ ਕਰਨ ਲਈ ਸਮਾਜ ਦਾ ਸਹਿਯੋਗ ਜ਼ਰੂਰੀ ਹੈ। ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿਚ ਕੋਈ ਕਦਮ ਨਹੀਂ ਚੁੱਕਿਆ। ਹੁਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਪਿਛਲੀ ਸਰਕਾਰ ਵੇਲੇ ਵੀ ਕਿਸਾਨਾਂ ਦੀ ਹਾਲਤ ਤਰਸਯੋਗ ਸੀ। ਹੁਣ ਮੌਜੂਦਾ ਸਰਕਾਰ ਨੇ ਖੇਤੀ ਵਿਭਿੰਨਤਾ ਲਈ ਕਦਮ ਚੁੱਕੇ ਹਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ-ਨਾਲ ਦਾਲਾਂ ਦੇ ਉਤਪਾਦਨ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ। ਦਾਲਾਂ ਦੀ ਪੈਦਾਵਾਰ ਵਧਣ ਨਾਲ ਖੇਤੀ ਵਿਭਿੰਨਤਾ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ : ਆਤਮ-ਸਮਰਪਣ ਸਮੇਂ ਕਾਂਗਰਸ ਦੇ ਵੱਡੇ ਆਗੂਆਂ ਨੇ ਸਿੱਧੂ ਤੋਂ ਬਣਾਈ ਦੂਰੀ, ਡਾ. ਗਾਂਧੀ ਨੇ ਨਿਭਾਈ ਯਾਰੀ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਬੇਰੁਜ਼ਗਾਰੀ ਨੂੰ ਦੂਰ ਕਰਨ ਦੀ ਦਿਸ਼ਾ ਵਿਚ ਵੀ ਕੋਈ ਕਦਮ ਨਹੀਂ ਚੁੱਕ ਸਕੀ। ਹੁਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਦਿਸ਼ਾ ਵਿਚ ਵੀ ਕਦਮ ਚੁੱਕੇ ਗਏ ਹਨ। ਆਉਣ ਵਾਲੇ ਸਮੇਂ ਵਿਚ ਮੌਜੂਦਾ ਸਰਕਾਰ ਵੱਲੋਂ ਬੇਰੁਜ਼ਗਾਰੀ ਦੇ ਖਾਤਮੇ ਲਈ ਵੀ ਕਦਮ ਚੁੱਕੇ ਜਾਣਗੇ। ‘ਆਪ’ ਸਰਕਾਰ ਨੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਇਸ ਦੇ ਹਾਂ-ਪੱਖੀ ਨਤੀਜੇ ਆਉਣ ਵਾਲੇ ਸਮੇਂ ਵਿਚ ਪੰਜਾਬੀਆਂ ਨੂੰ ਸਪੱਸ਼ਟ ਨਜ਼ਰ ਆਉਣਗੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News