ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਦਾ ਹੋਇਆ ਦਿਹਾਂਤ (ਵੀਡੀਓ)

Monday, Oct 04, 2021 - 11:06 AM (IST)

ਅੰਮ੍ਰਿਤਸਰ (ਬਿਊਰੋ) - ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ ਐਤਵਾਰ ਦੁਪਹਿਰ 3.30 ਵਜੇ ਦੇ ਕਰੀਬ ਅਕਾਲ ਚਲਾਣਾ ਕਰ ਗਏ। ਮਿਲੀ ਜਾਣਕਾਰੀ ਅਨੁਸਾਰ ਬੇਹੱਦ ਸੁਰੀਲੀ ਆਵਾਜ਼ ਦੇ ਮਾਲਕ ਭਾਈ ਸੁਰਿੰਦਰ ਸਿੰਘ ਜੋਧਪੁਰੀ ਪਿਛਲੇ ਕਾਫ਼ੀ ਸਮੇਂ ਤੋਂ ਛਾਤੀ ਅਤੇ ਗਲੇ ਦੇ ਰੋਗਾਂ ਤੋਂ ਪੀੜਤ ਸਨ। ਉਨ੍ਹਾਂ ਦਾ ਇਲਾਜ ਹਸਪਤਾਲ ’ਚ ਚੱਲ ਰਿਹਾ ਸੀ। ਪਰਿਵਰਾਕ ਸੂਤਰਾਂ ਮੁਤਾਬਕ ਭਾਈ ਜੋਧਪੁਰੀ ਦਾ ਸਸਕਾਰ ਸੋਮਵਾਰ ਵਾਲੇ ਦਿਨੇ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਦੱਸ ਦੇਈਏ ਕਿ ਹਜ਼ੂਰੀ ਰਾਗੀ ਭਾਈ ਸੁਰਿੰਦਰ ਜੋਧਪੁਰੀ ਤਕਰੀਬਨ 60 ਸਾਲ ਦੇ ਸਨ। ਜੂਨ 1984 ’ਚ ਉਨ੍ਹਾਂ ਨੂੰ ਫ਼ੌਜ ਨੇ ਹਿਰਾਸਤ ਵਿਚ ਲਿਆ ਸੀ ਅਤੇ ਜੋਧਪੁਰ ਜੇਲ੍ਹ ’ਚ ਨਜ਼ਰਬੰਦ ਕਰ ਦਿੱਤਾ ਸੀ। ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਕਰਨ ਦੀ ਸੇਵਾ ਦਿੱਤੀ ਗਈ। ਭਾਈ ਜੋਧਪੁਰੀ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਤਾਰਾ ਸਿੰਘ, ਸਤਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕਤੱਰ ਡਾਕਟਰ ਰੂਪ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ, ਜਥੇਦਾਰ ਹਵਾਰਾ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਰਵਿੰਦਰ ਸਿੰਘ ਨੇ ਭਾਈ ਜੋਧਪੁਰੀ ਦੇ ਅਕਾਲ ਚਲਾਣੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।


author

rajwinder kaur

Content Editor

Related News