ਦੁੱਖਦਾਈ ਖ਼ਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦਿਹਾਂਤ

08/27/2023 7:16:15 PM

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਜਗਤਾਰ ਸਿੰਘ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ। ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ। ਗਿਆਨੀ ਜਗਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆਇਆ ਟ੍ਰੈਕਟਰ ਚਾਲਕ, ਨੌਜਵਾਨ ਦੀ ਮੌਕੇ 'ਤੇ ਮੌਤ, ਰੋਹ 'ਚ ਆਏ ਲੋਕਾਂ ਨੇ...

ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜੀ ਦੇ ਅਕਾਲ ਚਲਾਣੇ ’ਤੇ ਜਿੱਥੇ ਧਾਰਮਿਕ ਸਫਾਂ ’ਚ ਦੁੱਖ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। ਗਿਆਨੀ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh