ਸਾਬਕਾ ਸਿਹਤ ਮੰਤਰੀ ਸਿੰਗਲਾ ਮੋਹਾਲੀ ਅਦਾਲਤ ’ਚ ਪੇਸ਼, 3 ਦਿਨਾ ਰਿਮਾਂਡ ’ਤੇ ਭੇਜਿਆ

05/24/2022 7:15:56 PM

ਚੰਡੀਗੜ੍ਹ (ਬਿਊਰੋ) : ਮੂੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਬਰਖ਼ਾਸਤ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਪਿੱਛੋਂ ਸਿੰਗਲਾ ਨੂੰ ਐਂਟੀ ਕੁਰੱਪਸ਼ਨ ਵਿੰਗ ਵੱਲੋਂ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਸਿੰਗਲਾ ਨੂੰ 27 ਮਈ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਕੈਬਨਿਟ ਦੇ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ’ਚੋਂ ਸਿਹਤ ਵਿਭਾਗ ’ਚ ਹਰ ਕੰਮ ਅਤੇ ਟੈਂਡਰ ਦੇ ਬਦਲੇ ਇਕ ਫੀਸਦੀ ਕਮੀਸ਼ਨ ਮੰਗਣ ’ਤੇ ਬਰਖ਼ਾਸਤ ਕਰ ਦਿੱਤਾ ਸੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ । ਮਾਨ ਨੇ ਕਿਹਾ ਕਿ ਮੇਰੇ ਧਿਆਨ ਵਿਚ ਇਕ ਕੇਸ ਆਇਆ ਹੈ ਕਿ ਮੇਰੀ ਹੀ ਸਰਕਾਰ ਦਾ ਇਕ ਮੰਤਰੀ (ਵਿਜੇ ਸਿੰਗਲਾ) ਹਰ ਟੈਂਡਰ ’ਚੋਂ ਇਕ ਫੀਸਦੀ ਰਿਸ਼ਵਤ ਮੰਗਦਾ ਸੀ, ਇਸ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ ਨਾ ਤਾਂ ਵਿਰੋਧੀ ਇਸ ਬਾਰੇ ਜਾਣਦੇ ਸਨ ਅਤੇ ਨਾ ਹੀ ਮੀਡੀਆ ਨੂੰ ਪਤਾ ਸੀ, ਮੈਂ ਚਾਹੁੰਦਾ ਤਾਂ ਇਸ ਕੇਸ ਨੂੰ ਦੱਬ ਵੀ ਸਕਦਾ ਸੀ ਪਰ ਅਜਿਹਾ ਕਰਕੇ ਮੈਂ ਲੱਖਾਂ ਲੋਕਾਂ ਦਾ ਵਿਸ਼ਵਾਸ ਤੋੜਦਾ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ


Manoj

Content Editor

Related News